ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਥਾਣਾ ਮਟੌਰ ਵਿਚ ਹੋਏ ਪੇਸ਼
Published : May 15, 2020, 7:42 am IST
Updated : May 15, 2020, 7:42 am IST
SHARE ARTICLE
File Photo
File Photo

ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਦਾਲਤੀ ਹੁਕਮਾਂ ਦੇ ਚਲਦਿਆਂ ਬੀਤੀ ਰਾਤ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਅਪਣੇ ਵਕੀਲਾਂ ਦੇ ਨਾਲ ਪੇਸ਼ ਹੋਏ।

ਐਸ.ਏ.ਐਸ. ਨਗਰ, 14 ਮਈ (ਸੁਖਦੀਪ ਸਿੰਘ ਸੋਈਂ) : ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਦਾਲਤੀ ਹੁਕਮਾਂ ਦੇ ਚਲਦਿਆਂ ਬੀਤੀ ਰਾਤ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਅਪਣੇ ਵਕੀਲਾਂ ਦੇ ਨਾਲ ਪੇਸ਼ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬਣਾਈ ਐਸ.ਆਈ.ਟੀ.(ਸਿਟ) ਵਿਚ ਐਸ.ਪੀ. ਡੀ. ਹਰਮਨਦੀਪ ਸਿੰਘ ਹੰਸ, ਡੀ.ਐਸ.ਪੀ. ਡੀ. ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮਟੌਰ ਮੁਖੀ ਰਾਜੀਵ ਕੁਮਾਰ ਹਾਜ਼ਰ ਸਨ। ਸੁਮੇਧ ਸਿੰਘ ਸੈਣੀ ਤੋਂ ਇਕ ਘੰਟਾ ਦੇ ਕਰੀਬ ਪੁਛਗਿੱਛ ਕੀਤੀ ਗਈ।

File photoFile photo

ਇਸ ਦੌਰਾਨ ਉੁਨ੍ਹਾਂ ਦਾ ਪਾਸਪੋਰਟ ਅਤੇ ਮੁਚਲਕੇ ਦੇ ਤੌਰ 'ਤੇ 50 ਹਜ਼ਾਰ ਰੁਪਏ ਜਮਾਂ ਕਰਵਾਏ ਗਏ। ਐਸ.ਆਈ.ਟੀ ਵਲੋਂ ਉਨ੍ਹਾਂ ਨੂੰ ਮੁੜ ਥਾਣਾ ਮਟੌਰ ਵਿਖੇ 17 ਮਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ 29 ਸਾਲ ਪੁਰਾਣੇ ਮਾਮਲੇ ਵਿਚ 6 ਮਈ ਨੂੰ ਮੁਹਾਲੀ ਵਿਖੇ ਅਗ਼ਵਾ ਦਾ ਕੇਸ ਦਰਜ ਕੀਤਾ ਗਿਆ ਸੀ। ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ।

ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਉਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਅਗ਼ਵਾ ਕਰ ਕੇ ਉਸ ਨੂੰ ਮਾਰ ਦਿਤਾ। ਇਸ ਕੇਸ ਵਿਚ ਸੁਮੇਧ ਸਿੰਘ ਸੈਣੀ ਵਿਰੁਧ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦਾ ਦੋਸ਼ ਹੈ। ਸੈਣੀ ਤੋਂ ਇਲਾਵਾ ਐਫਆਈਆਰ ਵਿਚ ਕੁੱਝ ਹੋਰ ਲੋਕਾਂ ਦੇ ਨਾਮ ਵੀ ਸ਼ਾਮਲ ਹਨ। ਬੀਤੀ 11 ਮਈ ਨੂੰ ਇਸ ਮਾਮਲੇ ਸਬੰਧੀ ਮੁਹਾਲੀ ਦੀ ਅਦਾਲਤ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾਉਂਦਿਆਂ ਉਸ ਨੂੰ ਪੇਸ਼ਗੀ ਜ਼ਮਾਨਤ ਦੇ ਦਿਤੀ ਗਈ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement