ਬੱਚਿਆਂ ਨਾਲ ਭਰੀ ਸਕੂਲ ਬੱਸ ਤੇ PRTC ਬੱਸ ਦੀ ਆਪਸ 'ਚ ਹੋਈ ਭਿਆਨਕ ਟੱਕਰ, ਮਚਿਆ ਹੜਕੰਪ

By : GAGANDEEP

Published : May 15, 2023, 4:51 pm IST
Updated : May 15, 2023, 5:16 pm IST
SHARE ARTICLE
photo
photo

ਬੱਚਿਆਂ ਨੂੰ ਲੱਗੀਆਂ ਸੱਟਾਂ, ਡਰਾਈਵਰ ਦੀ ਹਾਲਤ ਨਾਜ਼ੁਕ

 

ਜਗਰਾਓਂ  : ਜਗਰਾਓਂ ਵਿਚ ਵੱਡਾ ਹਾਦਸਾ ਵਾਪਰ ਗਿਆ। ਇਥੇ ਪੀਆਰਟੀਸੀ ਬੱਸ ਤੇ ਸਕੂਲ ਬੱਸ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਸਕੂਲ ਵੈਨ ਦਾ ਡਰਾਈਵਰ ਅਤੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਸਕੂਲ ਵੈਨ ਛੁੱਟੀ ਹੋਣ ਤੋਂ ਮਗਰੋਂ ਬੱਚਿਆਂ ਨੂੰ ਸਕੂਲ ਤੋਂ ਲੈ ਕੇ ਪਿੰਡ ਵੱਲ ਨੂੰ ਜਾ ਰਹੀ ਸੀ। ਸ਼ੇਰਪੁਰਾ ਚੌਂਕ ਦੇ ਲਾਗੇ ਸੜਕ ਬਣਨ ਕਰਕੇ ਰਸਤਾ ਬੰਦ ਕੀਤਾ ਹੋਇਆ ਸੀ ਅਤੇ ਟਰੈਫਿਕ ਇਕ ਤਰਫਾ ਚਲਾਇਆ ਜਾ ਰਿਹਾ ਸੀ, ਸਿਟੀ ਪੈਲਸ ਦੇ ਸਾਹਮਣੇ ਮੋਗਾ ਸਾਈਡ ਤੋਂ ਆ ਰਹੀ ਪੀ. ਆਰ. ਟੀ. ਸੀ. ਬੱਸ ਦੀ ਸਪੀਡ ਜ਼ਿਆਦਾ ਹੋਣ ਕਾਰਨ ਸਕੂਲ ਵੈਨ ਨਾਲ ਟਕਰਾ ਗਈ।

ਟੱਕਰ ਤੋਂ ਬਾਅਦ ਸਕੂਲ ਬੱਸ ਚ ਸਵਾਰ ਬੱਚਿਆਂ ਤੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗ ਗਈਆਂ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੀ ਖ਼ਬਰ ਜਦੋਂ ਬੱਚਿਆਂ ਦੇ ਮਾਪਿਆਂ ਤੱਕ ਪਹੁੰਚੀ ਤਾਂ ਇਲਾਕੇ ਅੰਦਰ ਕੋਹਰਾਮ ਮਚ ਗਿਆ ਅਤੇ ਮਾਪੇ ਸਰਕਾਰੀ ਹਸਪਤਾਲ ਪਹੁੰਚ ਗਏ। ਖ਼ਬਰ ਲਿਖੇ ਜਾਣ ਤੱਕ ਡਾਕਟਰਾਂ ਵੱਲੋਂ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਸੀ।  ਵਿਧਾਇਕਾ ਸਰਬਜੀਤ ਕੌਰ ਮਾਣੂੰਕੇ  ਨੇ ਵੀ ਹਸਪਤਾਲ ਪਹੁੰਚ ਕੇ ਬੱਚਿਆਂ ਦਾ ਹਾਲ ਜਾਣਿਆ। 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement