ਸੜਕ ਹਾਦਸੇ ਵਿਚ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ
Published : May 15, 2023, 7:42 am IST
Updated : May 15, 2023, 7:42 am IST
SHARE ARTICLE
photo
photo

ਮ੍ਰਿਤਕ ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ

 

ਭੀਖੀ, 14 ਮਈ (ਬਹਾਦਰ ਖ਼ਾਨ) : ਅੱਜ ਸਵੇਰੇ ਭੀਖੀ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਦੋ ਕਾਰਾਂ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਹਮੀਰਗੜ੍ਹ ਢੈਪਈ ਕੋਲ ਟੋਲ ਪਲਾਜ਼ੇ ’ਤੇ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਉਸ ਦੀ ਕਾਰ ਟਕਰਾ ਗਈ।

ਹਾਦਸੇ ਵਿਚ ਰਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫ਼ਰ ਕੀਤਾ ਸੀ, ਦੀ ਪਟਿਆਲਾ ਵਿਖੇ ਮੌਤ ਹੋ ਗਈ ਜਦਕਿ ਦੂਸਰੀ ਕਾਰ ਦਾ ਡਰਾਈਵਰ ਪ੍ਰਗਟ ਖਾਂ ਪੁੱਤਰ ਦਰਸ਼ਨ ਖਾਂ ਵਾਸੀ ਪਿੰਡ ਬੋੜਾਵਾਲ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਤੋਂ ਇਲਾਵਾ ਪ੍ਰਦੀਪ ਕੌਰ ਅਤੇ ਜਸਪ੍ਰੀਤ ਸਿੰਘ ਨੂੰ ਪਟਿਆਲਾ ਰਾਜਿੰਦਰਾ ਰੈਫ਼ਰ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪਰਵਾਰਾਂ ਦੇ ਬਿਆਨਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement