ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਵਿਗੜੀ ਸਿਹਤ, ਹੋਈ ਮੌਤ

By : GAGANDEEP

Published : May 15, 2023, 2:35 pm IST
Updated : May 15, 2023, 3:31 pm IST
SHARE ARTICLE
photo
photo

ਅੰਤਿਮ ਸੰਸਕਾਰ ਮੌਕੇ ਜਵਾਨਾਂ ਨੇ ਭੇਟ ਕੀਤੀ ਸਲਾਮੀ

 

ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਵਿਖੇ ਬੀਤੇ ਦਿਨੀਂ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ  ਗਈ। ਜਾਣਕਾਰੀ ਅਨੁਸਾਰ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਡਿਊਟੀ ਦੌਰਾਨ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਮਿਆਂਮਾਰ 'ਚ ਤਬਾਹੀ ਮਚਾਉਣ ਤੋਂ ਬਾਅਦ ਭਾਰਤ 'ਚ ਵੀ ਅਪਣਾ ਅਸਰ ਵਿਖਾਵੇਗਾ ਮੋਚਾ ਤੂਫਾਨ, ਚਿਤਾਵਨੀ ਜਾਰੀ 

 ਮ੍ਰਿਤਕ ਦੀ ਪਹਿਚਾਣ ਜਵਾਨ ਮਨਪ੍ਰੀਤ ਸਿੰਘ ਵਜੋਂ  ਹੋਈ ਹੈ।  ਏ. ਕੰਪਨੀ ਕਮਾਂਡਰ ਜਲਾਲਾਬਾਦ ਲਖਵਿੰਦਰ ਸਿੰਘ ਬੱਲ ਨੇ ਦੱਸਿਆ ਕਿ ਮ੍ਰਿਤਕ ਪੰਜਾਬ ਹੋਮਗਾਰਡ ਜਵਾਨ ਮਨਪ੍ਰੀਤ ਸਿੰਘ ਵਾਸੀ ਲੱਲਾ ਬਸਤੀ ਚੌਥੇ ਬੈਂਚ ਦਾ ਮੁਲਾਜ਼ਮ 2022 ’ਚ ਆਪਣੇ ਪਿਤਾ ਸੁਖਦੇਵ ਸਿੰਘ ਦੀ ਮੌਤ ਮਗਰੋਂ 2022 ’ਚ ਤਰਸ ਦੇ ਆਧਾਰ ’ਤੇ ਭਰਤੀ ਹੋਇਆ ਸੀ।

ਇਹ ਵੀ ਪੜ੍ਹੋ: ਅਬੋਹਰ 'ਚ ਕੈਂਟਰ 'ਤੇ ਡਿੱਗਿਆ ਦਰਖੱਤ, ਬੁਰੀ ਤਰ੍ਹਾਂ ਅੰਦਰ ਫਸਿਆ ਡਰਾਈਵਰ

ਮ੍ਰਿਤਕ ਅਪਣੇ ਪਿੱਛੇ ਪਤਨੀ ਤੇ 1 ਛੋਟੀ ਬੱਚੀ ਨੂੰ ਛੱਡ ਗਿਆ ਹੈ। ਇਸ ਮੌਕੇ ਕੰਪਨੀ ਏ. ਕਮਾਂਡਰ ਲਖਵਿੰਦਰ ਸਿੰਘ ਬੱਲ ਨੇ ਕਿਹਾ ਕਿ ਵਿਭਾਗ ਵਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ’ਤੇ ਹੀ ਪਰਿਵਾਰ ਦੇ ਯੋਗ ਮੈਂਬਰ ਨੂੰ ਨੌਕਰੀ ਦਿਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement