ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ

By : GAGANDEEP

Published : May 15, 2023, 1:37 pm IST
Updated : May 15, 2023, 2:01 pm IST
SHARE ARTICLE
photo
photo

ਸੂਬੇ 'ਚ ਮੁੜ ਠੰਢਾ ਹੋਵੇਗਾ ਮੌਸਮ

 

ਲੁਧਿਆਣਾ  (ਆਰ.ਪੀ ਸਿੰਘ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਐਤਵਾਰ ਸਵੇਰੇ ਤੇਜ਼ ਹਵਾਵਾਂ ਵਿਚਾਲੇ ਹਲਕੀ ਬਾਰਸ਼ ਅਤੇ ਬੂੰਦਾਬਾਂਦੀ ਹੋਈ। ਸਵੇਰੇ 4.30 ਤੋਂ 7.00 ਵਜੇ ਤਕ ਅੰਸ਼ਕ ਤੌਰ ’ਤੇ ਬੱਦਲਵਾਈ ਰਹੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਇਸ ਤੋਂ ਬਾਅਦ ਦਿਨ ਭਰ ਤੇਜ਼ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਝੱਲਣੀ ਪਈ। ਸ਼ਾਮ ਤੋਂ ਬਾਅਦ ਗਰਮ ਹਵਾਵਾਂ ਵੀ ਮਹਿਸੂਸ ਕੀਤੀਆਂ ਗਈਆਂ।

ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਚੰਡੀਗੜ੍ਹ ਵਿਚ 0.8 ਮਿਲੀਮੀਟਰ, ਐਸਬੀਐਸ ਨਗਰ ਵਿਚ 0.5 ਮਿਲੀਮੀਟਰ, ਹੁਸ਼ਿਆਰਪੁਰ 0.5 ਮਿਲੀਮੀਟਰ, ਪਟਿਆਲਾ 0.5 ਮਿਲੀਮੀਟਰ, ਫਤਿਹਗੜ੍ਹ ਸਾਹਿਬ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਅਤੇ ਫ਼ਰੀਦਕੋਟ ਵਿਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਹਲਕੀ ਬਾਰਸ਼ ਦੇ ਬਾਵਜੂਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ ਜਿਸ ਵਿਚ ਫਰੀਦਕੋਟ ’ਚ 42.9 ਡਿਗਰੀ, ਪਟਿਆਲਾ 41.7 ਡਿਗਰੀ, ਚੰਡੀਗੜ੍ਹ 41.1 ਡਿਗਰੀ, ਫਤਿਹਗੜ੍ਹ ਸਾਹਿਬ 41.2 ਡਿਗਰੀ, ਮੁਕਤਸਰ 40.1 ਡਿਗਰੀ, ਲੁਧਿਆਣਾ 40.2 ਡਿਗਰੀ, ਜਲੰਧਰ 39.3 ਡਿਗਰੀ ਅਤੇ ਅੰਮ੍ਰਿਤਸਰ ਦਾ ਤਾਪਮਾਨ 39.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਇਕ ਹੋਰ ਨਵੀਂ ਪਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਅਗਲੇ ਤਿੰਨ ਦਿਨਾਂ ਤਕ ਪੰਜਾਬ ਵਿਚ ਧੂੜ ਭਰੀ ਹਨੇਰੀ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਵਿਚ ਦੇਖਣ ਨੂੰ ਮਿਲੇਗਾ। 18 ਮਈ ਤੋਂ ਮੌਸਮ ਸਾਫ਼ ਹੋ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement