Barnala Closed News: ਘਰੋਂ ਬਾਹਰ ਨਿਕਲਣ ਵਾਲੇ ਪੜ੍ਹ ਲੈਣ ਇਹ ਖਬਰ, ਅੱਜ ਮੁਕੰਮਲ ਬੰਦ ਰਹੇਗਾ ਬਰਨਾਲਾ
Published : May 15, 2024, 12:06 pm IST
Updated : May 15, 2024, 12:09 pm IST
SHARE ARTICLE
Barnala Market Closed news in punjabi
Barnala Market Closed news in punjabi

Barnala Closed News: ਬੀਤੇ ਦਿਨ ਬਰਨਾਲਾ ਦੇ ਵਪਾਰੀਆਂ ਤੇ ਕਿਸਾਨਾਂ ਵਿਚਾਲੇ ਹੋਏ ਟਕਰਾਅ ਕਾਰਨ ਲਿਆ ਫੈਸਲਾ

Barnala Market Closed news in punjabi :  ਬਰਨਾਲਾ 'ਚ ਕਿਸਾਨਾਂ ਅਤੇ ਵਪਾਰੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਵਪਾਰੀ ਜਥੇਬੰਦੀਆਂ ਨੇ ਬੁੱਧਵਾਰ ਨੂੰ ਬਰਨਾਲਾ ਸ਼ਹਿਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਨਾਲ ਹੀ ਪੁਲਿਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਪੁਲਿਸ ਦੇ ਸਾਹਮਣੇ ਗੁੰਡਾਗਰਦੀ ਕਰਨ ਵਾਲੇ ਅਤੇ ਵਪਾਰੀਆਂ 'ਤੇ ਹਮਲਾ ਕਰਨ ਵਾਲੇ ਕਿਸਾਨਾਂ 'ਤੇ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵਪਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਇਹ ਵੀ ਪੜ੍ਹੋ:Poster Boy News : 107 ਸਾਲਾ ਬਾਪੂ ਨੂੰ ਚੋਣ ਕਮਿਸ਼ਨ ਨੇ ਬਣਾਇਆ 'ਪੋਸਟਰ ਬੁਆਏ, ਆਜ਼ਾਦੀ ਤੋਂ ਲੈ ਕੇ ਹੁਣ ਤੱਕ ਹਰ ਚੋਣ 'ਚ ਪਾਈ ਵੋਟ

ਮੰਗਲਵਾਰ ਦੇਰ ਸ਼ਾਮ ਸ਼ਹਿਰ ਦੇ ਹਦੀਆ ਬਾਜ਼ਾਰ ਸਥਿਤ ਅਗਰਵਾਲ ਧਰਮਸ਼ਾਲਾ 'ਚ ਵਪਾਰਕ ਸੰਗਠਨਾਂ ਨੇ ਹੰਗਾਮੀ ਮੀਟਿੰਗ ਬੁਲਾਈ। ਜਿਸ ਵਿੱਚ ਸ਼ਹਿਰ ਦੇ ਵਪਾਰੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਪਹੁੰਚੇ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ 15 ਮਈ (ਬੁੱਧਵਾਰ) ਨੂੰ ਬਰਨਾਲਾ ਸ਼ਹਿਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਬੰਦ ਦਾ ਐਲਾਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: Jalandhar Police: ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਸਾਥੀ ਕੀਤਾ ਕਾਬੂ  

ਬਰਨਾਲਾ ਵਿਚ ਸੋਮਵਾਰ ਨੂੰ ਕਿਸਾਨਾਂ ਅਤੇ ਵਪਾਰੀਆਂ ਵਿਚ ਝੜਪ ਹੋ ਗਈ ਸੀ। ਬਾਅਦ ਵਿਚ ਦੋਵਾਂ ਧਿਰਾਂ ਵਿਚ ਝਗੜਾ ਇੰਨਾ ਵੱਧ ਗਿਆ ਕਿ ਕਿਸਾਨਾਂ ਨੇ ਪੁਲਿਸ ਦੇ ਸਾਹਮਣੇ ਹੀ ਵਪਾਰੀਆਂ ’ਤੇ ਲਾਠੀਆਂ ਨਾਲ ਹਮਲਾ ਕਰ ਦਿਤਾ। ਜਿਸ ਤੋਂ ਬਾਅਦ ਵਪਾਰੀ ਵਰਗ 'ਚ ਰੋਸ ਹੈ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Barnala Market Closed news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement