Jalandhar Police: ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਸਾਥੀ ਕੀਤਾ ਕਾਬੂ
Published : May 15, 2024, 10:58 am IST
Updated : May 15, 2024, 11:00 am IST
SHARE ARTICLE
Gangster Vicky Gounder gang partner Naveen Saini arrested Jalandhar Police
Gangster Vicky Gounder gang partner Naveen Saini arrested Jalandhar Police

Jalandhar Police: 5 ਪਿਸਤੌਲ ਤੇ 4 ਮੈਗਜ਼ੀਨ ਹੋਏ ਬਰਾਮਦ

Gangster Vicky Gounder gang partner Naveen Saini arrested Jalandhar Police: ਜਲੰਧਰ 'ਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 5 ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਚਿੰਟੂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਹਥਿਆਰ ਕਿਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣੇ ਸਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਪੁਲਿਸ ਦੇ 10 ਮੁਲਾਜ਼ਮਾਂ ਖਿਲਾਫ FIR ਦਰਜ, ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਵਿਚ ਫਸਾਉਣ ਦਾ ਦੋਸ਼ 

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਕਾਰਵਾਈ ਦੇ ਤਹਿਤ ਚਿੰਟੂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚਿੰਟੂ 9 ਮਹੀਨਿਆਂ ਤੋਂ ਫਰਾਰ ਸੀ। ਜਲੰਧਰ ਸਿਟੀ ਪੁਲਸ ਕਾਫੀ ਸਮੇਂ ਤੋਂ ਦੋਸ਼ੀ ਦਾ ਪਿੱਛਾ ਕਰ ਰਹੀ ਸੀ। ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਜਲੰਧਰ ਸ਼ਹਿਰ ਤੋਂ ਕਾਬੂ ਕੀਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।

ਇਹ ਵੀ ਪੜ੍ਹੋ: Chandigarh News: ਖੇਡਦੇ ਖੇਡਦੇ ਪਾਣੀ ਦੀ ਬਾਲਟੀ ਵਿਚ ਡਿੱਗੀ ਡੇਢ ਸਾਲ ਦੀ ਮਾਸੂਮ ਬੱਚੀ

ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਗੈਂਗ ਦੀ ਅਹਿਮ ਕੜੀ ਹੈ। ਉਹ ਗਰੋਹ ਲਈ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਸੰਭਾਲਦਾ ਸੀ। ਇਸ ਤੋਂ ਇਲਾਵਾ ਹੁਣ ਤੱਕ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਚਿੰਟੂ 'ਤੇ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਵਰਗੇ ਕਈ ਘਿਨਾਉਣੇ ਅਪਰਾਧ ਦੇ ਮਾਮਲੇ ਦਰਜ ਹਨ। ਫਿਲਹਾਲ ਜਲੰਧਰ ਸਿਟੀ ਪੁਲਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Gangster Vicky Gounder gang partner Naveen Saini arrested Jalandhar Police, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement