Ludhiana News: ਛੁੱਟੀ ’ਤੇ ਆਇਆ ਫ਼ੌਜ ਦਾ ਨੌਜਵਾਨ ਹੈਰੋਇਨ ਸਮੇਤ ਕਾਬੂ 
Published : May 15, 2025, 7:04 am IST
Updated : May 15, 2025, 9:57 am IST
SHARE ARTICLE
Army youth on leave arrested with heroin Ludhiana News
Army youth on leave arrested with heroin Ludhiana News

ਤਲਾਸ਼ੀ ਲੈਣ 'ਤੇ ਉਸ ਦੀ ਪੈਂਟ ਦੀ ਜੇਬ ’ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ

 Army youth on leave arrested with heroin Ludhiana News: ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਪੁਲਿਸ ਪਾਰਟੀ ਵਲੋਂ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਵੱਡੀ ਸਫ਼ਲਤਾ ਹੱਥ ਲੱਗੀ। ਐਸਐਸਪੀ ਡਾ. ਅੰਕੁਰ ਗੁਪਤਾ ਤੇ ਐਸਪੀ (ਡੀ) ਹਰਕਮਲ ਕੌਰ, ਡੀਐਸਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਪ੍ਰੱੈਸ ਕਾਨਫ਼ਰੰਸ ਦੌਰਾਨ ਦਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ  ਪੁਲਿਸ ਨੇ ਸੂਏ ਉੱਪਰ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਤੋਂ ਪੁਛਗਿਛ ਕੀਤੀ ਗਈ ਤਾਂ ਉਸਨੇ ਅਪਣਾ ਨਾਂ ਬਿਕਰਮਜੀਤ ਸਿੰਘ ਦਸਿਆ ਤੇ ਉਸ ਨੇ ਕਿਹਾ ਕਿ ਉਹ ਫ਼ੌਜ ’ਚ ਨੌਕਰੀ ਕਰਦਾ ਹੈ। ਉਸ ਨੇ ਦਸਿਆ ਕਿ ਉਹ ਛੁੱਟੀਆਂ ’ਤੇ ਪਿੰਡ ਭਨੋਹੜ ਆਇਆ ਹੋਇਆ ਹੈ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ’ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਣਦੀ ਕਾਰਵਾਈ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਿਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। 

ਪੁਲਿਸ ਨੇ ਬਣਦੀ ਕਾਰਵਾਈ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਇਸੇ ਤਰ੍ਹਾਂ ਸੀਆਈਏ ਸਟਾਫ਼ ਦੇ ਸੁਖਦੇਵ ਸਿੰਘ ਨੇ ਸ਼ਿਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਮੁਹੱਲਾ ਕਰਨੈਲ ਗੇਟ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਹੈ। ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੁਛਗਿਛ ਸ਼ੁਰੂ ਕਰ ਦਿਤੀ।

(For more news apart from Army youth on leave arrested with heroin Ludhiana News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement