ਅਕਾਲੀ ਦਲ ਤੋਂ ਬਾਅਦ ਹੁਣ ਕਾਂਗਰਸ ਦਾ ਹੋਵੇਗਾ ਪੁਨਰਗਠਨ, ਇਸ ਹਫ਼ਤੇ ਦੇ ਆਖ਼ਿਰ 'ਚ ਹੋਵੇਗੀ ਬੈਠਕ 
Published : Jun 15, 2020, 2:42 pm IST
Updated : Jun 15, 2020, 2:42 pm IST
SHARE ARTICLE
Captain Amarinder Singh
Captain Amarinder Singh

ਕਾਂਗਰਸ ਲੰਮੇ ਸਮੇਂ ਤੋਂ ਪਾਰਟੀ ਦੇ ਢਾਂਚੇ ਦਾ ਪੁਨਰਗਠਨ ਕਰਨ ਜਾ ਰਹੀ ਹੈ

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਸੰਗਠਨ ਦਾ ਨਵਾਂ ਢਾਂਚਾ ਬਣਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਦੇਖਦਿਆਂ ਨਵੇਂ ਅਹੁਦਿਆਂ ਦਾ ਐਲਾਨ ਬੀਤੇ ਦਿਨਾਂ 'ਚ ਕਰ ਦਿੱਤਾ ਹੈ। ਕਾਂਗਰਸ ਦਾ ਢਾਂਚਾ ਪਿਛਲੇ ਪੰਜ ਮਹੀਨਿਆਂ ਤੋਂ ਉਥਲ-ਪੁਥਲ ਹੈ। ਅਜਿਹੇ 'ਚ ਹੁਣ ਨਵਾਂ ਢਾਂਚਾ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹਨ।

captain amrinder singh captain amrinder singh

ਪਾਰਟੀ ਦੇ ਨਵੇਂ ਢਾਂਚੇ ਲਈ ਹਫ਼ਤੇ ਦੇ ਆਖ਼ਿਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਵਿਚਕਾਰ ਬੈਠਕ ਹੋਵੇਗੀ। ਨਵੇਂ ਢਾਂਚੇ 'ਚ ਸਰਬਸੰਮਤੀ ਦੀ ਥਾਂ ਤਜ਼ਰਬੇ ਨੂੰ ਤਰਜੀਹ ਦਿੱਤੀ ਜਾਵੇਗੀ। ਕਾਂਗਰਸ ਦਾ ਮਕਸਦ ਹੁਣ 2022 'ਚ ਆਪਣੀ ਜਿੱਤ ਮੁੜ ਤੋਂ ਸਥਾਪਿਤ ਕਰਨਾ ਹੈ। ਇਸ ਲਈ ਪਾਰਟੀ ਹੁਣ ਤੋਂ ਹੀ ਤਿਆਰੀਆਂ 'ਚ ਜੁਟ ਗਈ ਹੈ।

Sonia GandhiSonia Gandhi

ਇਸ ਵਾਰ ਜ਼ਿਲ੍ਹਾ ਪ੍ਰਧਾਨਾਂ ਦੇ ਨਾਂਵਾਂ 'ਤੇ ਮੋਹਰ ਲੱਗਣੀ ਤੈਅ ਮੰਨੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸੰਗਠਨਾਤਮਕ ਢਾਂਚੇ 'ਚ ਵੀ ਕਈ ਬਦਲਾਅ ਹੋ ਸਕਦੇ ਹਨ। ਸੋਨੀਆ ਗਾਂਧੀ ਨੇ 21 ਜਨਵਰੀ ਨੂੰ ਪੰਜਾਬ ਕਾਂਗਰਸ ਦੀ ਕਾਰਜਕਰਨੀ ਭੰਗ ਕਰ ਦਿੱਤੀ ਸੀ ਪਰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੁਨੀਲ ਜਾਖੜ ਕੋਲ ਹੀ ਸੀ। ਪਾਰਟੀ ਹਾਈਕਮਾਨ ਦਾ ਦਬਾਅ ਸੀ ਕਿ ਜਲਦ ਨਵੇਂ ਢਾਂਚੇ ਦਾ ਗਠਨ ਕੀਤਾ ਜਾਵੇ ਪਰ ਕੋਰੋਨਾ ਸੰਕਟ ਦੌਰਾਨ ਅਜਿਹਾ ਨਹੀਂ ਹੋ ਸਕਿਆ। ਹੁਣ ਇਹ ਕੰਮ ਛੇਤੀ ਹੀ ਨੇਪਰੇ ਚੜ੍ਹਨ ਵਾਲਾ ਹੈ।

CongressCongress

ਕਾਂਗਰਸ ਲੰਮੇ ਸਮੇਂ ਤੋਂ ਪਾਰਟੀ ਦੇ ਢਾਂਚੇ ਦਾ ਪੁਨਰਗਠਨ ਕਰਨ ਜਾ ਰਹੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਾਂਗਰਸ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਹਫ਼ਤੇ ਦੇ ਆਖ਼ਿਰ 'ਚ ਹੋਣ ਵਾਲੀ ਬੈਠਕ 'ਚ ਨਾਵਾਂ 'ਤੇ ਠੱਪਾ ਲੱਗ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement