CM ਨੇ ਮਾਹਿਰਾਂ ਨੂੰ ਕੋਵਿਡ ਦੇ ਨਵੇਂ ਰੂਪ ਦੇ ਸੰਦਰਭ 'ਚ ਵੈਕਸੀਨ ਦੇ ਅਸਰ ਦਾ ਅਧਿਐਨ ਕਰਨ ਨੂੰ ਕਿਹਾ
Published : Jun 15, 2021, 8:01 pm IST
Updated : Jun 15, 2021, 8:01 pm IST
SHARE ARTICLE
Captain Amarinder Singh
Captain Amarinder Singh

ਵਾਇਰਸ ਦੇ ਮਹੀਨਾਵਾਰ ਬਦਲਦੇ ਰੂਪ 'ਚ ਇਹ ਦੇਖਿਆ ਗਿਆ ਕਿ ਭਾਵੇਂ ਮਾਰਚ 'ਚ 95 ਫੀਸਦੀ ਸਮੱਸਿਆ ਯੂ.ਕੇ. ਵਾਇਰਸ ਦੇ ਰੂਪ ਕਰਕੇ ਸੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰਾਂ ਦੇ ਸਮੂਹ ਨੂੰ ਕਰੋਨਾ ਵਾਇਰਸ ਦੇ ਨਵੇਂ ਰੂਪ ਦੇ ਸੰਦਰਭ 'ਚ ਵੈਕਸੀਨ ਦੇ ਅਸਰ ਦਾ ਅਧਿਐਨ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਾਇਰਸ ਦੇ ਮਹੀਨਾਵਾਰ ਬਦਲਦੇ ਰੂਪ 'ਚ ਇਹ ਦੇਖਿਆ ਗਿਆ ਕਿ ਭਾਵੇਂ ਮਾਰਚ 'ਚ 95 ਫੀਸਦੀ ਸਮੱਸਿਆ ਯੂ.ਕੇ. ਵਾਇਰਸ ਦੇ ਰੂਪ ਕਰਕੇ ਸੀ ਅਤੇ ਅਪ੍ਰੈਲ, 2021 'ਚ ਡੈਲਟਾ ਵਾਇਰਸ ਵਧਣਾ ਸ਼ੁਰੂ ਹੋਇਆ ਅਤੇ ਮਈ ਤੱਕ ਇਹ ਹਾਵੀ ਹੋ ਕੇ ਲਗਭਗ 90 ਫੀਸਦੀ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ-CM ਕੈਪਟਨ ਵੱਲੋਂ 21 ਜੂਨ ਤੋਂ 18-45 ਉਮਰ ਵਰਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਹੁਕਮ

Covid19Covid19

ਕੋਵਿਡ ਦੀ ਮੀਟਿੰਗ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਚਿੰਤਾ ਦਾ ਵਿਸ਼ਾ ਹੈ ਕਿ ਬ੍ਰਾਜ਼ੀਲ ਵਾਇਰਸ ਦਾ ਰੂਪ ਅਪ੍ਰੈਲ 'ਚ ਇਕ ਫੀਸਦੀ ਤੋਂ ਵਧਣਾ ਸ਼ੁਰੂ ਹੋਇਆ ਜੋ ਹੁਣ 8 ਫੀਸਦੀ ਤੇ ’ਹੈ। ਉਨ੍ਹਾਂ ਨੇ ਕੁਝ ਹੋਰ ਸੈਂਪਲਾਂ ਦਾ ਅਧਿਐਨ ਕਰਨ ਦੀ ਲੋੜ ਉਤੇ ਵੀ ਜ਼ੋਰ ਦਿੱਤਾ ਤਾਂ ਕਿ ਸਪੱਸ਼ਟ ਤਸਵੀਰ ਸਾਹਮਣੇ ਲਿਆਉਣ ਦੇ ਨਾਲ-ਨਾਲ ਠੋਸ ਕਾਰਜਨੀਤੀ ਘੜੀ ਜਾ ਸਕੇ। ਸੂਬੇ ਦੇ ਸਲਾਹਕਾਰ ਡਾ. ਕੇ.ਕੇ ਤਲਵਾੜ ਨੇ ਕਿਹਾ ਕਿ ਦੂਜੀ ਲਹਿਰ ਦੌਰਾਨ ਵੈਂਟੀਲੈਂਟਰ ਉਤੇ ਰਹੇ ਮਰੀਜਾਂ ਦੇ ਆਡਿਟ ਦਾ ਅਧਿਐਨ ਕਰਨ ਲਈ ਮਾਹਿਰਾਂ ਦੇ ਗਰੁੱਪ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਭਵਿੱਖ ਲਈ ਇਸ ਸਬੰਧ 'ਚ ਜਾਣਕਾਰੀ ਇਕੱਤਰ ਕੀਤੀ ਜਾ ਸਕੇ।

ਇਹ ਵੀ ਪੜ੍ਹੋ-ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ 

vaccinationvaccination

 ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਡਾ. ਤਲਵਾੜ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਵਾਇਰਸ ਦੇ ਸੈਂਪਲਿੰਗ ਦੇ ਪ੍ਰਬੰਧਨ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਬਲੈਕ ਫੰਗਸ ਦੇ ਸਾਰੇ ਕੇਸਾਂ ਦੇ ਜਾਂਚ ਦੇ ਹੁਕਮ ਦਿੱਤੇ ਜਿਸ ਦੇ ਸੂਬੇ 'ਚ ਇਸ ਵੇਲੇ 441 ਕੇਸ ਹਨ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਨ੍ਹਾਂ 'ਚੋਂ 51 ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 308 ਕੇਸ ਇਲਾਜ ਅਧੀਨ ਹਨ। ਸਿਹਤ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਕੁੱਲ 441 ਕੇਸਾਂ ਵਿੱਚੋਂ 388 ਕੇਸ ਪੰਜਾਬ ਤੋਂ ਹਨ ਜਦਕਿ ਬਾਕੀ ਕੇਸ ਦੂਜੇ ਸੂਬਿਆਂ ਤੋਂ ਹਨ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਇਲਾਜ ਲਈ ਦਵਾਈਆਂ ਦੀ ਢੁਕਵੀਂ ਸਪਲਾਈ ਉਪੱਲਬਧ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

 ਮੁੱਢਲੇ ਲੱਛਣਾਂ ਦੀ ਸ਼ਨਾਖ਼ਤ ਰਾਹੀਂ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਵਿਰੁੱਧ ਸਮੇਂ ਸਿਰ ਬਣਦੇ ਕਦਮ ਚੁੱਕਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਇਕ ਦਿਨ ਵਿਚ ਲਗਭਗ 50,000 ਟੈਸਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।  ਮੁੱਖ ਮੰਤਰੀ ਨੇ ਟੈਸਟਿੰਗ ਕਿੱਟਾਂ, ਦਵਾਈਆਂ, ਫਤਹਿ ਕਿੱਟਾਂ ਆਦਿ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਣਦੇ ਕਦਮ ਚੁੱਕਣ ਦੇ ਹੁਕਮ ਦਿੰਦਿਆਂ ਕਿਹਾ ਪੇਂਡੂ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਵਿਸ਼ੇਸ਼ ਤੌਰ ਉਤੇ ਢੁਕਵੀਆਂ ਸਿਹਤ ਸੇਵਾਵਾਂ ਬਰਕਰਾਰ ਰੱਖੀਆਂ ਜਾਣ। ਹਾਲਾਂਕਿ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਠੀਕਰੀ ਪਹਿਰੇ ਅਤੇ ਹੋਰ ਕਦਮਾਂ ਦੀ ਪਾਲਣਾ ਕਾਇਮ ਰੱਖੀ ਜਾਵੇ ਤਾਂ ਕਿ ਇਨ੍ਹਾਂ ਇਲਾਕਿਆਂ 'ਚ ਪਾਜੇਟਿਵਿਟੀ ਨੂੰ ਕਾਬੂ 'ਚ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ-ਕੋਰੋਨਾ ਦੇ ਮਾਮਲਿਆਂ 'ਚ ਆਈ ਲਗਭਗ 85 ਫੀਸਦੀ ਗਿਰਾਵਟ : ਸਿਹਤ ਮੰਤਰਾਲਾ

CoronavirusCoronavirus

 ਮੁੱਖ ਮੰਤਰੀ ਨੇ ਵਿਭਾਗਾਂ ਨੂੰ ਭਰਤੀ ਪ੍ਰਕਿਰਿਆ 'ਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਤਾਂ ਕਿ ਜਨਤਕ ਅਤੇ ਪ੍ਰਾਈਵੇਟ ਸੈਕਟਰਾਂ (ਖਾਸ ਤੌਰ ਉਤੇ ਜਿਨ੍ਹਾਂ ਜਿਲਿਆਂ 'ਚ ਮੌਤ ਦਰ ਵੱਧ ਹੈ) ਦੀਆਂ ਸਾਰੀਆਂ ਐੱਲ-2 ਅਤੇ ਐੱਲ-3 ਸੰਸਥਾਵਾਂ 'ਚ ਸਿਹਤ ਸੰਭਾਲ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨ ਅਤੇ ਸਮਰੱਥਾ ਵਧਾ ਕੇ ਢੁਕਵੀਂ ਮਨੁੱਖੀ ਸ਼ਕਤੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੂਜੀ ਲਹਿਰ 'ਚ 25 ਫੀਸਦੀ ਤੋਂ ਵੱਧ ਬੈੱਡਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਦੂਜੀ ਅਤੇ ਤੀਜੀ ਲਹਿਰ ਦਰਮਿਆਨ ਅੰਤਰ ਦੀ ਵਰਤੋਂ ਕਰਕੇ ਸਪੈਸ਼ਲਿਸਟਾਂ ਨੂੰ ਜਾਨ ਬਚਾਉਣ ਵਾਲੇ ਐਨਸਥੀਜੀਆ ਦੇ ਸਕਿੱਲਜ਼ ਵਰਗੇ ਘਾਟ ਵਾਲੇ ਖੇਤਰਾਂ ਸਬੰਧੀ ਸਿੱਖਿਅਤ ਕੀਤਾ ਜਾ ਸਕੇ। ਉਨ੍ਹਾਂ ਨੇ ਮਹਾਮਾਰੀ ਨਾਲ ਨਜਿੱਠਣ ਲਈ ਲਗਾਤਾਰ ਸੁਧਾਰਾਂ ਲਈ ਭਾਰਤੀ ਅਤੇ ਕੌਮਂਤਰੀ ਮਾਹਿਰਾਂ ਨਾਲ ਕੀਤੀ ਡੂੰਘੀ ਵਿਚਾਰ-ਚਰਚਾ ਲਈ ਡਾ. ਕੇ.ਕੇ. ਤਲਵਾੜ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ-ਹੁਣ ਬਿਨਾਂ ਜਾਂਚ ਕੀਤੇ 15 ਮਿੰਟਾਂ 'ਚ ਹੋਵੇਗੀ ਕੋਰੋਨਾ ਇਨਫੈਕਟਿਡਾਂ ਦੀ ਪਛਾਣ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement