ਫ਼ੌਜ ਦੀ ਸਿਖਲਾਈ ਦੌਰਾਨ ਮਾਈਨਿੰਗ ਧਮਾਕੇ 'ਚ ਗੰਭੀਰ ਜ਼ਖਮੀ ਫ਼ੌਜੀ ਹੋਇਆ ਸ਼ਹੀਦ
Published : Jun 15, 2021, 12:27 pm IST
Updated : Jun 15, 2021, 12:28 pm IST
SHARE ARTICLE
Shaheed Jugraj Singh
Shaheed Jugraj Singh

ਰਾਜਸਥਾਨ ਦੇ ਸੂਰਤਗੜ੍ਹ ਵਿਖੇ ਭਾਰਤੀ ਫੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ਵਿਚ ਗੰਭੀਰ ਜ਼ਖਮੀ ਹੋਇਆ ਫੌਜੀ ਜੁਗਰਾਜ ਸਿੰਘ ਸ਼ਹੀਦ ਹੋ ਗਿਆ।

ਚੰਡੀਗੜ੍ਹ: ਰਾਜਸਥਾਨ ਦੇ ਸੂਰਤਗੜ੍ਹ ਵਿਖੇ ਭਾਰਤੀ ਫੌਜ (Indian Army) ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ਵਿਚ ਗੰਭੀਰ ਜ਼ਖਮੀ ਹੋਇਆ ਫੌਜੀ ਜੁਗਰਾਜ ਸਿੰਘ (Jugraj Singh) ਸ਼ਹੀਦ ਹੋ ਗਿਆ। 23 ਸਿੱਖ ਰੈਜੀਮੈਂਟ ਦਾ ਫੌਜੀ ਜੁਗਰਾਜ ਸਿੰਘ ਤਲਵੰਡੀ ਸਾਬੋ ਦੇ ਪਿੰਡ ਖਪੁਰਾ ਦਾ ਰਹਿਣ ਵਾਲਾ ਸੀ।

Jugraj SinghJugraj Singh

ਹੋਰ ਪੜ੍ਹੋ: ਕੈਨੇਡਾ: ਟਰੱਕ ਵਿਚ ਕੋਕੀਨ ਲਿਜਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਪੰਜਾਬੀ ਡਰਾਈਵਰ ਨੇ ਕਬੂਲੇ ਦੋਸ਼

ਬੀਤੇ ਦਿਨ ਹੋਏ ਮਾਈਨਿੰਗ ਧਮਾਕੇ (Mining explosion) ਵਿਚ ਉਹ ਗੰਭੀਰ ਜ਼ਖਮੀ ਹੋਇਆ ਸੀ ਤੇ ਜ਼ਖਮਾਂ ਦੀ ਤਾਬ ਨਾਲ ਝਲਦਿਆਂ ਉਸ ਨੇ ਦਮ ਤੋੜ ਦਿੱਤਾ। ਜੁਗਰਾਜ ਸਿੰਘ ਦੀ ਸ਼ਹਾਦਤ ਤੋਂ ਬਾਅਦ ਉਸ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।

Jugraj SinghJugraj Singh

ਹੋਰ ਪੜ੍ਹੋ: ਅੱਜ ਤੋਂ ਬਦਲ ਗਿਆ ਹੈ ਸੋਨੇ ਦੇ ਗਹਿਣਿਆਂ ਨਾਲ ਜੁੜਿਆ ਇਹ ਨਿਯਮ, ਮਿਲਣਗੇ ਸੋਨੇ ਦੇ ਸ਼ੁੱਧ ਗਹਿਣੇ

ਸ਼ਹੀਦ ਜਵਾਨ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਸ਼ੇਖਪੁਰਾ ਵਿਖੇ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਜਗਰਾਜ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇਕ ਭੈਣ ਪੰਜਾਬ ਪੁਲਿਸ ਵਿਚ ਨੌਕਰੀ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement