ਮੁੱਖ ਮੰਤਰੀ ਵਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ
Published : Jun 15, 2022, 12:03 am IST
Updated : Jun 15, 2022, 12:03 am IST
SHARE ARTICLE
image
image

ਮੁੱਖ ਮੰਤਰੀ ਵਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 14 ਜੂਨ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਅਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ’ਤੇ ਸਿਰਫ਼ ਇਕ ਕਲਿੱਕ ਕਰਨ ’ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆਂ ਹੀ ਅਪਣੇ ਘਰਾਂ ਵਿਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭਿ੍ਰਸਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ ’ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਅਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇਕ ਕਲਿੱਕ ਕਰਨ ’ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਅਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਅਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰ ਕੇ ਇਸ ਦਾ ਪਿ੍ਰੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ’ਚ ਖੜਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿਚ ਜਾਣ ਤੋਂ ਬਿਨਾਂ ਅਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement