ਮੂੰਹ ਦੇ ਛਾਲਿਆਂ ਤੋਂ ਰਾਹਤ ਪਾਉਣ ਲਈ ਕਰੋ ਅਮਰੂਦ ਦੇ ਪੱਤਿਆਂ ਦੀ ਵਰਤੋਂ, ਹੋਣਗੇ ਕਈ ਫ਼ਾਇਦੇ
Published : Jun 15, 2023, 9:44 pm IST
Updated : Jun 15, 2023, 9:44 pm IST
SHARE ARTICLE
File Photo
File Photo

ਸ਼ੂਗਰ ਦੇ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ

ਚੰਡੀਗੜ੍ਹ-  ਅਮਰੂਦ ਖਾਣ ’ਚ ਸੁਆਦ ਅਤੇ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਅਮਰੂਦ ਦੇ ਨਾਲ-ਨਾਲ ਇਸ ਦੇ ਪੱਤੇ ਵੀ ਸਿਹਤ ਲਈ ਬਹੁਤ ਲਾਭਦਾਇਕ ਹੁੰਦੇ ਹਨ। ਖ਼ਾਲੀ ਢਿੱਡ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਢਿੱਡ ਸਬੰਧੀ ਕਈ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ। ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਮਰੂਦ ਦੇ ਪੱਤਿਆਂ ’ਚ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਤੇ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ, ਜੋ ਕਈ ਬੀਮਾਰੀਆਂ ਨੂੰ ਦੂਰ ਕਰਨ ’ਚ ਸਹਾਇਕ ਹੋ ਸਕਦੇ ਹਨ। ਸ਼ੂਗਰ ਦੇ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ, ਇਹ ਉਨ੍ਹਾਂ ਲਈ ਕਾਫ਼ੀ ਜ਼ਿਆਦਾ ਫ਼ਾਇਦੇਮੰਦ ਹੋ ਸਕਦਾ ਹੈ।

ਪੱਤਿਆਂ ਦਾ ਕਾੜ੍ਹਾ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ। ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾਉਣ ਲਈ ਇਕ ਭਾਂਡੇ ’ਚ 2 ਗਲਾਸ ਪਾਣੀ ਪਾਓ। ਇਸ ’ਚ 4-5 ਪੱਤੇ ਅਮਰੂਦ ਦੇ ਪੱਤੇ ਪਾ ਕੇ ਇਸ ਨੂੰ ਚੰਗੀ ਤਰ੍ਹਾਂ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਨੂੰ ਬੰਦ ਕਰ ਦਿਉ। ਠੰਢਾ ਹੋਣ ਤੋਂ ਬਾਅਦ ਇਸ ਪਾਣੀ ਨੂੰ ਛਾਣ ਲਓ ਅਤੇ ਫਿਰ ਇਸ ਦੀ ਵਰਤੋਂ ਕਰੋ।  

ਅਮਰੂਦ ਦੇ ਪੱਤਿਆਂ ਦੇ ਸੇਵਨ ਨਾਲ ਚਮੜੀ ਨਾਲ ਸਬੰਧਿਤ ਸਾਰੀ ਪਰੇਸ਼ਾਨੀ ਦੂਰ ਹੁੰਦੀ ਹੈ। ਕਿੱਲ-ਮੁਹਾਂਸਿਆਂ ਤੋਂ ਰਾਹਤ ਪਾਉਣ ਲਈ ਤੁਸੀਂ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰ ਸਕਦੇ ਹੋ। ਇਸ ਨੂੰ ਚੰਗੀ ਤਰ੍ਹਾਂ ਪੀਸ ਕੇ ਚਮੜੀ ’ਤੇ ਲਗਾਓ। ਕੁਝ ਦਿਨਾਂ ਤਕ ਇਸ ਦੀ ਵਰਤੋਂ ਕਰਨ ’ਤੇ ਤੁਹਾਡੇ ਕਿੱਲ-ਮੁਹਾਂਸੇ ਦੂਰ ਹੋ ਜਾਣਗੇ। ਇੰਨਾ ਹੀ ਨਹੀਂ ਇਹ ਤੁਹਾਡੇ ਬਲੈਕਹੈੱਡ ਨੂੰ ਵੀ ਦੂਰ ਕਰ ਸਕਦਾ ਹੈ।

ਇਸ ਦੇ ਨਾਲ ਹੀ ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਅਮਰੂਦ ਦੇ ਪੱਤੇ ਕਾਫ਼ੀ ਫ਼ਾਇਦੇਮੰਦ ਹੋ ਸਕਦੇ ਹਨ। ਇਸ ਲਈ ਖ਼ਾਲੀ ਢਿੱਡ ਅਮਰੂਦ ਦਾ ਕਾੜ੍ਹਾ ਪੀਓ। ਇਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕਾਫ਼ੀ ਹੱਦ ਤਕ ਕੰਟਰੋਲ ’ਚ ਰਹੇਗਾ। ਅਮਰੂਦ ਦੇ ਪੱਤਿਆਂ ਨਾਲ ਬਣਿਆ ਕਾੜ੍ਹਾ ਪੀਣ ਨਾਲ ਸ਼ੂਗਰ ਕੰਟੋਰਲ ’ਚ ਰਹੇਗੀ। ਦਰਅਸਲ ਅਮਰੂਦ ਦੇ ਪੱਤੇ ਇਸੁਲਿਨ ਭਰਪੂਰ ਹੁੰਦੇ ਹਨ, ਜੋ ਤੁਹਾਡੇ ਸਰੀਰ ’ਚ ਗਲੂਕੋਜ਼ ਨੂੰ ਕੰਟਰੋਲ ਕਰਦਾ ਹੈ।

ਅਮਰੂਦ ਦੇ ਕਾੜ੍ਹੇ ਨਾਲ ਕੁਰਲੀ ਕਰਨ ਨਾਲ ਮੂੰਹ ਦੇ ਛਾਲਿਆਂ ਤੋਂ ਨਿਜਾਤ ਮਿਲੇਗੀ। ਜੇ ਤੁਸੀਂ ਕਾੜ੍ਹਾ ਨਹੀਂ ਪੀਣਾ ਚਾਹੁੰਦੇ ਤਾਂ ਇਸ ਦੇ ਪੱਤੇ ਚਬਾ ਕੇ ਖਾਓ। ਇਸ ਨਾਲ ਵੀ ਤੁਹਾਨੂੰ ਕਾਫ਼ੀ ਰਾਹਤ ਮਿਲੇਗੀ। ਕਈ ਵਾਰ ਗੰਦਾ/ਦੂਸ਼ਿਤ ਭੋਜਨ ਖਾਣ ਨਾਲ ਸਾਡਾ ਢਿੱਡ ਖ਼ਰਾਬ ਹੋ ਜਾਂਦਾ ਹੈ। ਖ਼ਰਾਬ ਭੋਜਨ ਵਿਚ ਵਿਸ਼ੈਲੇ ਬੈਕਟੀਰੀਆ ਪੈਦਾ ਹੋ ਜਾਂਦੇ ਹਨ, ਜੋ ਢਿੱਡ ਨੂੰ ਖ਼ਰਾਬ ਕਰਦੇ ਹਨ। ਅਮਰੂਦ ਦੇ ਪੱਤਿਆਂ ਦਾ ਕਾੜਾ ਬੈਕਟੀਰੀਆ ਨੂੰ ਖ਼ਤਮ ਕਰਦਾ ਹੈ। ਜੇਕਰ ਬੱਚਿਆਂ ਦੇ ਢਿੱਡ ਵਿਚ ਕੀੜੇ ਹੋਣ ਤਾਂ ਇਹ ਕਾੜ੍ਹਾ ਉਨ੍ਹਾਂ ਕੀੜਿਆਂ ਦਾ ਵੀ ਖਾਤਮਾ ਕਰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement