ਪਸ਼ੂ ਪਾਲਣ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ ਜਾਗਰੂਕਤਾ ਕੈਂਪ ਲਾਇਆ
Published : Jul 15, 2018, 10:52 am IST
Updated : Jul 15, 2018, 10:52 am IST
SHARE ARTICLE
 Farmers Awareness Camp
Farmers Awareness Camp

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ...

ਮੋਗਾ,  'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਮੋਗਾ ਅਤੇ ਕ੍ਰਿਸ਼ੀ ਵਿਗਿਆਨ ਕੇਦਰ ਵਲੋ ਸਾਂਝੇ ਤੌਰ ਤੇ ਪਿੰਡ ਗਾਜੀਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। 

ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ ਦਸਿਆ ਕਿ ਪਸ਼ੂ ਪਾਲਣ ਵਿਭਾਗ ਵਲੋ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਦੁੱਧ ਪੈਦਾ ਕਰਨ ਤੇ ਪਸ਼ੂਆਂ ਤੋ ਮਨੁੱਖਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ, ਜਾਨਵਰਾਂ ਦੇ ਟੀਕਾਕਰਨ ਅਤੇ ਦੇਸੀ ਗਾਵਾਂ ਤੇ ਮੱਝਾਂ ਨੂੰ ਮੁਫ਼ਤ ਮਨਸੂਈ ਗਰਭਦਾਨ ਕਰਵਾਉਣ ਹਿਤ ਜਿਲ੍ਹੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਸੀ।

Captain Amarinder SinghCaptain Amarinder Singh

ਉਨ੍ਹਾਂ ਦਸਿਆ ਕਿ ਇਸ ਕੈਪ ਦੌਰਾਨ ਵੈਟਨਰੀ ਅਫ਼ਸਰ ਡਾ. ਪ੍ਰਦੀਪ ਸਿੰਘ ਧਾਲੀਵਾਲ ਵਲੋ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਸਿਹਤਮੰਦ ਮਨੁੱਖੀ ਜੀਵਨ ਜਾਂਚ ਦੇ ਮੱਦੇਨਜ਼ਰ ਸਾਫ-ਸੁਥਰਾ ਦੁੱਧ ਪੈਦਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਸੀਨੀਅਰ ਵੈਟਰਨਰੀ ਅਫ਼ਸਰ ਡਾ: ਸੁਖਵਿੰਦਰ ਸਿੰਘ ਨੇ ਹਾਜ਼ਰ ਵਿਅਕਤੀਆਂ ਨੂੰ ਪਸ਼ੂਆਂ ਤੋ ਮਨੁੱਖਾਂ ਨੂੰ ਲੱਗਣ ਵਾਲੀਆਂ ਰੈਬੀਜ਼, ਬਰੂਸੀਲੋਨ, ਟੀਬੀ ਅਤੇ ਹਲਕਾਅ ਆਦਿ ਵਰਗੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਗਈ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਦਰ ਦੇ ਅਧਿਕਾਰੀਆਂ ਵਲੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਡੀ.ਏ.ਪੀ. ਨਾ ਪਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਦਸਿਆ ਕਿ ਉਹ ਝੋਨੇ ਦੀ ਵਢਾਈ ਉਨ੍ਹਾਂ ਕੰਬਾਈਨਾਂ ਰਾਹੀਂ ਹੀ ਕਰਵਾਉਣ ਜਿਨ੍ਹਾਂ ਦੇ ਪਿੱਛੇ ਸੁਪਰ ਐਸ.ਐਮ.ਐਸ. ਸਿਸਟਮ ਲੱਗਿਆ ਹੋਇਆ ਹੈ ਕਿਉਂਕਿ ਇਹ ਸੁਪਰ ਐਸ.ਐਮ.ਐਸ. ਸਿਸਟਮ ਪਰਾਲੀ ਦੇ ਛੋਟੇ-ਛੋਟੇ ਟੁਕੜੇ ਕਰ ਕੇ ਉਸ ਨੂੰ ਖੇਤ ਵਿਚ ਹੀ ਖਿਲਾਰ ਦਿੰਦਾ ਹੈ ਅਤੇ ਇਸ ਉਪਰੰਤ ਹੈਪੀ ਸੀਡਰ ਨਾਲ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement