ਸਿੱਧੂ ਨੇ ਵਿਰਾਸਤੀ ਇਮਾਰਤਾਂ ਨੂੰ ਬਚਾਉਣ ਦੀ ਵਚਨਬੱਧਤਾ ਦੁਹਰਾਈ
Published : Jul 15, 2018, 3:37 am IST
Updated : Jul 15, 2018, 3:37 am IST
SHARE ARTICLE
Navjot Singh Sidhu
Navjot Singh Sidhu

ਪੰਜਾਬ ਦੀਆਂ ਇਤਿਹਾਸਕ ਤੇ ਅਮੀਰ ਵਿਰਾਸਤੀ ਇਮਾਰਤਾਂ ਨੂੰ ਸਾਂਭਣ ਦੀ ਵਚਨਬੱਧਤਾ ਦੁਹਰਾਉਂਦਿਆਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ............

ਚੰਡੀਗੜ੍ਹ : ਪੰਜਾਬ ਦੀਆਂ ਇਤਿਹਾਸਕ ਤੇ ਅਮੀਰ ਵਿਰਾਸਤੀ ਇਮਾਰਤਾਂ ਨੂੰ ਸਾਂਭਣ ਦੀ ਵਚਨਬੱਧਤਾ ਦੁਹਰਾਉਂਦਿਆਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਪਟਿਆਲਾ ਸਥਿਤ ਪੁਰਾਣੀ ਜਨ ਸਿਹਤ ਵਿਭਾਗ ਦੀ ਵਿਰਾਸਤੀ ਇਮਾਰਤ ਅਤੇ ਆਲੇ-ਦੁਆਲੇ ਨੂੰ ਸੁਰੱਖਿਅਤ ਸਥਾਨ ਐਲਾਨਿਆ ਹੈ। 41 ਵਿਘੇ 12 ਵਿਸਵੇ ਇਸ ਜਗ੍ਹਾਂ ਨੂੰ ਪੰਜਾਬ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਅਤੇ ਪੁਰਾਤਤਵ ਥਾਵਾਂ ਕਾਨੂੰਨ 1964 (ਪੰਜਾਬ ਕਾਨੂੰਨ 20 ਆਫ਼ 1964) ਦੀ ਧਾਰਾ 4 ਤਹਿਤ ਸੁਰੱਖਿਅਤ ਐਲਾਨਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਸ.ਸਿੱਧੂ ਨੇ ਦਸਿਆ ਕਿ ਪਟਿਆਲਾ ਦੇ ਸਥਾਨਕ ਵਸਨੀਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆ ਕੇ ਸ਼ਿਕਾਇਤ ਕੀਤੀ ਗਈ ਸੀ ਕਿ ਇਸ ਪੁਰਾਤਨ ਵਿਰਾਸਤੀ ਇਮਾਰਤ ਦੀ ਦੀਵਾਰ ਕੋਲ ਮੁੱਖ ਰੋਡ 'ਤੇ ਸ਼ੋਅਰੂਮ ਉਸਾਰਨ ਦੀ ਤਜਵੀਜ਼ ਬਣਾਈ ਜਾ ਰਹੀ ਹੈ ਜਿਸ ਨਾਲ ਇਸ ਵਿਰਾਸਤੀ ਇਮਾਰਤ ਦੀ ਦਿੱਖ ਖ਼ਰਾਬ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਨ੍ਹਾਂ ਇਸ ਇਮਰਾਤ ਦੇ ਰੱਖ-ਰਖਾਵ ਅਤੇ ਸ਼ੋਅਰੂਮਾਂ ਦੀ ਉਸਾਰੀ ਦੇ ਕੰਮ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਪੁਰਾਤਨ ਇਮਾਰਤ ਦੀ ਮਹੱਤਤਾ ਤੋਂ ਭਲੀ ਭਾਂਤ ਜਾਣੂੰ ਹਨ ਕਿਉਂਕਿ ਉਨ੍ਹਾਂ ਵੀ ਇਸ ਖੇਤਰ ਸਥਿਤ ਕਾਲੋਨੀ ਵਿਚ 35 ਸਾਲ ਗੁਜ਼ਾਰੇ ਹਨ। ਸਿੱਧੂ ਨੇ ਦਸਿਆ ਕਿ ਸਰਕਾਰ ਵਲੋਂ ਇਸ ਸਬੰਧੀ ਮੁਢਲਾ ਨੋਟੀਫ਼ੀਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਹੁਣ ਪੁਰਾਣੇ ਮੱਢਲੇ ਨੋਟੀਫ਼ੀਕੇਸ਼ਨ ਅਨੁਸਾਰ ਬਿਨਾਂ ਕਿਸੇ ਬਦਲਾਅ ਦੇ ਅੰਤਮ ਨੋਟੀਫ਼ੀਕੇਸ਼ਨ ਜਾਰੀ ਕਰਨ ਦੇ ਹੁਕਮ ਜਾਰੀ  ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement