ਸੀ.ਆਈ.ਏ. ਤਰਨਤਾਰਨ ਨੇ 80 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ
Published : Jul 15, 2020, 9:50 am IST
Updated : Jul 15, 2020, 9:50 am IST
SHARE ARTICLE
 CIA Tarn Taran seized 80 grams of heroin
CIA Tarn Taran seized 80 grams of heroin

ਸੀ.ਆਈ.ਏ. ਸਟਾਫ਼ ਨੇ ਇਕ ਨੌਜਵਾਨ ਨੂੰ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਤਰਨਤਾਰਨ 14 ਜੁਲਾਈ (ਅਜੀਤ ਘਰਿਆਲਾ): ਸੀ.ਆਈ.ਏ. ਸਟਾਫ਼ ਨੇ ਇਕ ਨੌਜਵਾਨ ਨੂੰ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਣਕਾਰ ਅਨੁਸਾਰ ਪੁਲਿਸ ਪਾਰਟੀ ਗਸਤ ਵਾਂ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਸੀ.ਆਈ.ਏ ਸਟਾਫ਼ ਤਰਨ ਤਾਰਨ ਤੋਂ ਪੱਟੀ, ਕੋਟ ਬੁੱਢਾ ਆਦਿ ਨੂੰ ਜਾ ਰਹੇ  ਸੀ ਜਦੋਂ ਪੁਲਿਸ ਪਾਰਟੀ ਪਿੰਡ ਚੀਮਾਂ ਕਲਾਂ ਪੁੱਜੀ ਤਾਂ ਪਿੰਡ ਬੋਪਾਰਾਏ ਵਲੋਂ ਇਕ ਮੋਨਾ ਨੌਜਵਾਨ ਪੈਦਲ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ ਤਾਂ ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਜਿਸ ਦੀ ਸ਼ਨਾਖ਼ਤ ਹਰਪਾਲ ਸਿੰਘ ਪੁੱਤਰ ਬਾਜ ਸਿੰਘ ਵਜੋਂ ਹਈ ਜਿਸ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਬ੍ਰਾਮਦ ਕਰ ਕੇ ਮੁਕੱਦਮਾ ਦਰਜ ਕਰਵਾ ਕੇ ਤਫ਼ਤੀਸ਼ ਅਮਲ ਵਿਚ ਲਿਆਦੀ। ਦੋਰਾਨੇ ਪੁਛਗਿੱਛ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀ ਨਸ਼ੇ ਵੇਚਣ ਦਾ ਆਦਿ ਸੀ ਅਤੇ ਤਰਨ ਤਾਰਨ ਦੇ ਲਾਗੇ ਪਾਸੇ ਨਸ਼ੇ ਵੇਚਣ ਦਾ ਧੰਦਾ ਕਰਦਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement