ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਪੜਾ ਕਾਰੋਬਾਰੀ ਦੀ ਹੱਤਿਆ
Published : Jul 15, 2020, 10:08 am IST
Updated : Jul 15, 2020, 10:08 am IST
SHARE ARTICLE
Photo
Photo

 ਘਟਨਾ ਦਾ ਪਤਾ ਲੱਗਦਿਆ ਹੀ ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

ਮੋਗਾ, 14 ਜੁਲਾਈ (ਅਮਜਦ ਖ਼ਾਨ/ਜਸਵਿੰਦਰ ਧੱਲੇਕੇ) : ਸ਼ਹਿਰ ਦੇ ਸਭ ਤੋਂ ਪੋਸ਼ ਏਰੀਏ ਵਿਚ ਉਸ ਵੇਲੇ ਅਫ਼ਰਾਤਫ਼ਰੀ ਮਚ ਗਈ ਜਦੋਂ ਸ਼ਾਮ 6.50 ਕਰੀਬ ਸ਼ਹਿਰ ਦੀ ਮਸ਼ਹੂਰ ਗਲੀ ਨੰਬਰ 1, ਨਿਊ ਟਾਉਨ ਸਾਹਮਣੇ 'ਰੋਜ਼ਾਨਾ ਸਪੋਕਸਮੈਨ' ਦਫ਼ਤਰ ਮੋਗਾ ਵਿਖੇ ਪ੍ਰਸਿੱਧ ਕੱਪੜਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ।                        

ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ (ਪਿੰਕਾ) ਉਮਰ ਕਰੀਬ 42 ਸਾਲ ਜੋ ਅਪਣੇ ਕੱਪੜੇ ਦੇ ਸ਼ੋਰੂਮ ਸੁਪਰ ਸ਼ਾਈਨ ਜੀਨਜ, 1-ਨਿਊ ਟਾਉਨ ਵਿਖੇ ਕੈਸ਼ ਕਾਉਂਟਰ ਉਤੇ ਬੈਠਾ ਸੀ ਤਾਂ ਦੋ ਲੜਕੇ ਜਿੰਨਾਂ ਦੇ ਮੂੰਹ ਬੰਨੇ ਹੋਏ ਸਨ ਜਿਨ੍ਹਾਂ 'ਚੋ ਇਕ ਲੜਕਾ ਅੰਦਰ ਦਾਖਲ ਹੋਇਆ ਅਤੇ ਉਨ੍ਹਾਂ ਤੇਜਿੰਦਰ ਸਿੰਘ 'ਤੇ ਅੰਨੇਵਾਹ ਗੋਲੀਆਂ ਚਲਾਈਆਂ ਅਤੇ ਤੇਜਿੰਦਰ ਸਿੰਘ ਨੂੰ ਜ਼ਖ਼ਮੀ ਕਰ ਕੇ ਮੌਕੇ ਤੋਂ ਭੱਜ ਗਏ। ਤੇਜਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਹੀ ਉਸਦੀ ਮੌਤ ਹੋ ਗਈ।

ਘਟਨਾ ਦਾ ਪਤਾ ਲੱਗਦਿਆ ਹੀ ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦਸਿਆ ਕਿ ਸ਼ੋਰੂਮ ਅੰਦਰ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਸਨ ਅਤੇ ਤਫ਼ਤੀਸ਼ ਲਈ ਟੀਮਾਂ ਬਣਾਈਆਂ ਗਈਆਂ ਹਨ।

ਦਸਣਯੋਗ ਹੈ ਕਿ ਮ੍ਰਿਤਕ ਤੇਜਿੰਦਰ ਸਿੰਘ ਪਿੰਕਾਂ ਦੇ ਵੱਡੇ ਭਰਾ ਧਰਮਿੰਦਰ ਸਿੰਘ ਬੋਬੀ ਦਾ ਅੱਜ ਜਨਮ ਦਿਨ ਸੀ ਅਤੇ ਕੁਝ ਸਮਾਂ ਪਹਿਲਾਂ ਸ਼ੋਰੂਮ ਅੰਦਰ ਹੀ ਕੇਕ ਕੱਟ ਕੇ ਉਸ ਦਾ ਜਨਮ ਦਿਨ ਮਨਾਇਆ ਗਿਆ ਅਤੇ ਕੇਕ ਨੂੰ ਬਾਕੀ ਮੁਲਾਜ਼ਮਾਂ ਵਿਚ ਤਕਸੀਮ ਕੀਤਾ ਜਾ ਰਿਹਾ ਸੀ ਤਾਂ ਇਹ ਭਾਂਣਾ ਵਰਤ ਗਿਆ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement