7 ਦਿਨ ਚੜੂਨੀ ਮੋਰਚੇ ਦੀ ਕਿਸੇ ਸਟੇਜ ਜਾਂ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋ ਸਕਣਗੇ
Published : Jul 15, 2021, 8:46 am IST
Updated : Jul 15, 2021, 8:46 am IST
SHARE ARTICLE
Gurnam Singh Charuni
Gurnam Singh Charuni

ਸਿਆਸਤ ਦੀ ਗੱਲ ਕਰਨ ’ਤੇ ਕਾਰਵਾਈ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਸੰਯੁਕਤ ਕਿਸਾਨ ਮੋਰਚੇ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਮੋਰਚੇ ਦੀ 8 ਮੈਂਬਰੀ ਕਮੇਟੀ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਮੋਰਚੇ ’ਚੋਂ 7 ਦਿਨ ਲਈ ਮੁਅੱਤਲ ਕਰ ਦਿਤਾ ਹੈ। ਇਹ ਫ਼ੈਸਲਾ ਮੋਰਚੇ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ’ਚ ਲਿਆ ਗਿਆ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇਸ ਸਬੰਧੀ ਬੀਤੇ ਦਿਨੀਂ ਅਪਣੀ ਮੀਟਿੰਗ ’ਚ ਮਤਾ ਪਾਸ ਕਰ ਕੇ ਕਾਰਵਾਈ ਦੀ ਸਿਫ਼ਾਰਿਸ਼ ਮੋਰਚੇ ਨੂੰ ਕੀਤੀ ਸੀ।

Balbir Singh RajewalBalbir Singh Rajewal

7 ਦਿਨ ਮੁਅੱਤਲੀ ਦੇ ਫ਼ੈਸਲੇ ਤਹਿਤ ਇਨ੍ਹਾਂ ਦਿਨਾਂ ’ਚ ਚੜੂਨੀ ਕਿਸਾਨ ਮੋਰਚੇ ਦੀ ਕਿਸੇ ਸਟੇਜ ਉਪਰ ਨਹੀਂ ਆ ਸਕਣਗੇ ਅਤੇ ਨਾ ਹੀ ਮੋਰਚੇ ਬਾਰੇ ਕੋਈ ਬਿਆਨ ਦੇ ਸਕਣਗੇ। ਕਿਸਾਨ ਅੰਦੋਲਨ ਦੀ ਹਰ ਸਰਗਰਮੀ ’ਚੋਂ 7 ਦਿਨ ਬਾਹਰ ਰਹਿਣਗੇ। ਮੋਰਚੇ ਦੀ ਮੀਟਿੰਗ ਤੋਂ ਬਾਅਦ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਸਿਆ ਕਿ ਇਸ ਸਮੇਂ ਕਿਸਾਨ ਮੋਰਚੇ ਦਾ ਮੁੱਖ ਟੀਚਾ ਕਿਸਾਨੀ ਮੰਗਾਂ ਦੀ ਪ੍ਰਾਪਤੀ ਹੈ, ਜਿਨ੍ਹਾਂ ’ਚ ਖੇਤੀ ਬਿੱਲ ਰੱਦ ਕਰਵਾਉਣਾ ਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਕਰਵਾਉਣਾ ਹੈ। 

Farmers Protest Farmers Protest

ਸਿਆਸਤ ’ਚ ਸ਼ਾਮਲ ਹੋਣ ਦੀ ਕਿਸਾਨ ਮੋਰਚੇ ਦੀ ਇਸ ਸਮੇਂ ਕੋਈ ਨੀਤੀ ਨਹੀਂ। ਉਨ੍ਹਾਂ ਕਿਹਾ ਕਿ ਚੜੂਨੀ ਰੋਕੇ ਜਾਣ ਦੇ ਬਾਵਜੂਦ ਵਾਰ-ਵਾਰ ਸਿਆਸਤ ’ਚ ਹਿੱਸਾ ਲੈਣ ਲਈ ਮਿਸ਼ਨ ਪੰਜਾਬ ਬਾਰੇ ਬਿਆਨ ਦੇ ਰਹੇ ਸਨ। ਇਸ ਨਾਲ ਕਿਸਾਨ ਅੰਦੋਲਨ ਨੂੰ ਨੁਕਸਾਨ ਹੋ ਸਕਦਾ ਹੈ ਕਿਉਂਕਿ ਇਹ ਅੰਦੋਲਨ ਸ਼ੁਰੂ ਤੋਂ ਗ਼ੈਰ ਸਿਆਸੀ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਮੋਰਚੇ ਦੀਆਂ ਜਥੇਬੰਦੀਆਂ ਨੂੰ ਚੜੂਨੀ ਵਿਰੁਧ ਅੰਦੋਲਨ ਦਾ ਜ਼ਾਬਤਾ ਭੰਗ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement