ਮਾਨ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ, ਵਿਭਾਗਾਂ ਤੋਂ ਮੰਗਿਆ ਡਾਟਾ
Published : Jul 15, 2022, 10:31 am IST
Updated : Jul 15, 2022, 10:31 am IST
SHARE ARTICLE
Harpal Cheema
Harpal Cheema

ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ।


ਚੰਡੀਗੜ੍ਹ: ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਹਨਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

Bhagwant Mann Bhagwant Mann

ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਦੀ ਸਬ-ਕਮੇਟੀ ਇਸ ਕੰਮ ਵਿਚ ਤੇਜ਼ੀ ਲਿਆ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਦੱਸਿਆ ਕਿ ਉਹਨਾਂ ਨੇ ਦੋ ਮੀਟਿੰਗਾਂ ਕੀਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਅਸੀਂ ਅਜਿਹੀ ਨੀਤੀ ਬਣਾਵਾਂਗੇ ਅਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100% ਕਰਮਚਾਰੀ ਪੱਕੇ ਹੋ ਸਕਣ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement