ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿਚ ਹੋਏ ਸ਼ਾਮਲ
Published : Jul 15, 2023, 4:37 pm IST
Updated : Jul 15, 2023, 4:37 pm IST
SHARE ARTICLE
13 CADETS OF MAHARAJA RANJIT SINGH PREPARATORY INSTITUTE JOIN NDA, IMA
13 CADETS OF MAHARAJA RANJIT SINGH PREPARATORY INSTITUTE JOIN NDA, IMA

ਕੈਡਿਟ ਮਨਪ੍ਰੀਤ ਸਿੰਘ ਟੈਕਨੀਕਲ ਐਂਟਰੀ ਸਕੀਮ ਦੇ ਸਿਖ਼ਰਲੇ 20 ਉਮੀਦਵਾਰਾਂ ਵਿਚ ਸ਼ਾਮਲ

 

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦਾ ਨੌਜਵਾਨ ਅਮਰੀਕਾ 'ਚ ਬਣਿਆ ਨੇਵੀ ਦਾ ਅਫ਼ਸਰ, ਮਾਪਿਆਂ ਦਾ ਚਮਕਾਇਆ ਨਾਮ

ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ ਇਨ੍ਹਾਂ 13 ਕੈਡਿਟਾਂ ਦੇ ਚੁਣੇ ਜਾਣ ਨਾਲ ਇਸ ਇੰਸਟੀਚਿਊਟ ਦੇ ਹੁਣ ਤੱਕ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿਚ ਬਤੌਰ ਕਮਿਸ਼ਨਡ ਅਫ਼ਸਰ ਨਿਯੁਕਤ ਹੋਏ ਹਨ।

ਇਹ ਵੀ ਪੜ੍ਹੋ: ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ, ਬਰਨਾਲਾ ਯੂਥ ਕਾਂਗਰਸ ਹਲਕਾ ਪ੍ਰਧਾਨ ਨੇ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿਚ ਜਾਣ ਦੇ ਇਛੁੱਕ ਪੰਜਾਬ ਦੇ ਧੀਆਂ- ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।

ਇਹ ਵੀ ਪੜ੍ਹੋ: 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿਚ ਸਪਾ ਨੇਤਾ ਆਜ਼ਮ ਖਾਨ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ

ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਦੇਸ਼ ਦਾ ਮਾਣ ਸਾਬਿਤ ਹੋਣਗੇ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement