ਪੰਜਾਬ 'ਚ ਹੜ੍ਹ ਨੇ ਮਚਾਈ ਤਬਾਹੀ, ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ਟੁੱਟਿਆ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ
Published : Jul 15, 2023, 2:55 pm IST
Updated : Jul 15, 2023, 2:55 pm IST
SHARE ARTICLE
Sangrur-Delhi National Highway is broken
Sangrur-Delhi National Highway is broken

ਘੱਗਰ ਦਰਿਆ ਵਿਚ ਪਾਣੀ ਓਵਰਫਲੋ ਹੋ ਰਿਹਾ ਹੈ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਕੰਕਰੀਟ ਦਾ ਬਣਿਆ ਕੌਮੀ ਮਾਰਗ ਵੀ ਟੁੱਟ ਗਿਆ ਹੈ।

ਸੰਗਰੂਰ - ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਦਰਿਆ 'ਚ ਉਛਾਲ ਆ ਰਿਹਾ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ 'ਚ ਲਗਾਤਾਰ ਹੜ੍ਹਾਂ ਕਾਰਨ ਨੁਕਸਾਨ ਹੋ ਰਿਹਾ ਹੈ। ਸੰਗਰੂਰ ਅਤੇ ਦਿੱਲੀ ਨੈਸ਼ਨਲ ਹਾਈਵੇ-52 ਟੁੱਟ ਗਿਆ ਹੈ। ਇਹ ਹਾਈਵੇ ਪੰਜਾਬ ਦੇ ਕਈ ਮੁੱਖ ਜ਼ਿਲ੍ਹਿਆਂ ਨੂੰ ਦਿੱਲੀ ਨਾਲ ਜੋੜਦਾ ਹੈ। ਇਸ ਕੌਮੀ ਮਾਰਗ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ।

ਘੱਗਰ ਦਰਿਆ ਵਿਚ ਪਾਣੀ ਓਵਰਫਲੋ ਹੋ ਰਿਹਾ ਹੈ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਕੰਕਰੀਟ ਦਾ ਬਣਿਆ ਕੌਮੀ ਮਾਰਗ ਵੀ ਟੁੱਟ ਗਿਆ ਹੈ। ਆਵਾਜਾਈ ਠੱਪ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਦੇ ਨਾਲ ਹੀ ਮਾਨਸਾ ਅਧੀਨ ਆਉਂਦੇ ਸਰਦੂਲਗੜ੍ਹ ਦੇ ਚਾਂਦਪੁਰਾ 'ਚ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਘੱਗਰ ਦਾ 30 ਫੁੱਟ ਦਾ ਕਿਨਾਰਾ ਟੁੱਟ ਗਿਆ। ਜਿਸ ਕਾਰਨ ਆਸਪਾਸ ਦੇ ਇਲਾਕਿਆਂ ਵਿਚ ਪਾਣੀ ਭਰ ਗਿਆ। ਟੁੱਟੇ ਹਿੱਸੇ ਤੋਂ ਪਾਣੀ ਦੇ ਵਹਾਅ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।

ਓਧਰ ਫਿਰੋਜ਼ਪੁਰ ਜ਼ਿਲ੍ਹੇ ਵਿਚ ਹੜ੍ਹ ਦੇ ਪਾਣੀ ਵਿਚ ਡੁੱਬ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰ ਉਸ ਨੂੰ ਬਚਾਉਣ ਲਈ ਕੋਈ ਨਹੀਂ ਗਿਆ। ਹਰ ਕੋਈ ਕਿਨਾਰੇ 'ਤੇ ਖੜ੍ਹਾ ਵੀਡੀਓ ਬਣਾਉਂਦਾ ਰਿਹਾ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਜਗਦੀਸ਼ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ। ਫਿਰ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਵਿਚ ਡਿੱਗ ਗਿਆ। 

ਮੌਸਮ ਵਿਭਾਗ ਨੇ ਇੱਕ ਵਾਰ ਫਿਰ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ, ਰੋਪੜ, ਐਸ.ਬੀ.ਐਸ.ਨਗਰ, ਲੁਧਿਆਣਾ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਤੋਂ 19 ਜੁਲਾਈ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਵੀ ਪੂਰੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement