Italy News: ਇਟਲੀ 'ਚ ਖੇਤ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਮਾਮਲੇ 'ਚ ਦੋ ਭਾਰਤੀ ਨਾਗਰਿਕ ਗ੍ਰਿਫਤਾਰ
Published : Jul 15, 2024, 10:04 am IST
Updated : Jul 15, 2024, 10:38 am IST
SHARE ARTICLE
Two Indian citizens arrested in the case of making farm workers slaves in Italy
Two Indian citizens arrested in the case of making farm workers slaves in Italy

Italy News: ਪੁਲਿਸ ਨੇ ਸ਼ੱਕੀਆਂ 4,75,000 ਯੂਰੋ ਦੀ ਸੰਪਤੀ ਵੀ ਜ਼ਬਤ ਕੀਤੀ

Two Indian citizens arrested in the case of making farm workers slaves in Italy: ਇਟਲੀ ਵਿਚ ਭਾਰਤੀਆਂ ਨੂੰ ਲੈ ਕੇ ਇਕ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਇਟਲੀ ਵਿਚ 33 ਭਾਰਤੀਆਂ ਨੂੰ ਗ਼ੁਲਾਮੀ ਤੋਂ ਮੁਕਤ ਕਰਵਾਇਆ ਗਿਆ ਹੈ। ਪੁਲਿਸ ਨੇ ਵੇਰੋਨਾ ਸੂਬੇ ਵਿਚ 33 ਭਾਰਤੀ ਖੇਤ ਮਜ਼ਦੂਰਾਂ ਨੂੰ ਰਿਹਾਅ ਕਰਵਾਇਆ ਹੈ। ਇਨ੍ਹਾਂ ਭਾਰਤੀਆਂ ਨਾਲ ਗ਼ੁਲਾਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਸੀ। ਪੁਲਿਸ ਨੇ ਦਸਿਆ ਕਿ ਭਾਰਤੀਆਂ ਨੂੰ ਗ਼ੁਲਾਮਾਂ ਵਾਂਗ ਕੰਮ ਕਰਵਾਉਣ ਵਾਲੇ ਦੋ ਲੋਕਾਂ ’ਤੇ ਦੋਸ਼ ਲਗਾਏ ਗਏ ਹਨ ਅਤੇ ਉਨ੍ਹਾਂ ਤੋਂ ਕਰੀਬ ਪੰਜ ਲੱਖ ਯੂਰੋ ਜ਼ਬਤ ਕੀਤੇ ਗਏ ਹਨ। ਇਟਲੀ ’ਚ ਮਜ਼ਦੂਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪਿਛਲੇ ਮਹੀਨੇ ਮਸ਼ੀਨ ’ਚ ਹੱਥ ਕੱਟਣ ਨਾਲ ਇਕ ਭਾਰਤੀ ਮਜ਼ਦੂਰ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਚੱਲਦੇ ਸ਼ੋਅ ਵਿਚ ਪਹੁੰਚੇ ਜਸਟਿਨ ਟਰੂਡੋ, ਪਾਈ ਜੱਫੀ 

ਪੁਲਿਸ ਨੇ ਦਸਿਆ ਕਿ ਭਾਰਤੀਆਂ ਨੂੰ ਗ਼ੁਲਾਮ ਬਣਾਉਣ ਵਾਲੇ ਗਰੋਹ ਦਾ ਆਗੂ ਇਕ ਭਾਰਤੀ ਹੀ ਹੈ। ਉਸ ਨੇ ਭਾਰਤੀਆਂ ਨੂੰ ਚੰਗੇ ਭਵਿੱਖ ਦੇ ਵਾਅਦੇ ਨਾਲ ਇਟਲੀ ਲਿਆ ਕੇ ਫਸਾਇਆ। ਕਾਮਿਆਂ ਨੂੰ ਇਸ ਵਾਅਦੇ ਨਾਲ ਮੌਸਮੀ ਵਰਕ ਪਰਮਿਟ ’ਤੇ ਇਟਲੀ ਲਿਆਂਦਾ ਗਿਆ ਸੀ ਕਿ ਉਨ੍ਹਾਂ ਨੂੰ ਹਰੇਕ ਨੂੰ 17,000 ਯੂਰੋ ਮਿਲਣਗੇ ਪਰ ਇਥੇ ਭਾਰਤੀਆਂ ਨੂੰ ਬਿਨਾਂ ਕਿਸੇ ਛੁੱਟੀ ਦੇ 10-12 ਘੰਟੇ ਖੇਤਾਂ ਵਿਚ ਗ਼ੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ ਗਿਆ।

ਇਹ ਵੀ ਪੜ੍ਹੋ: Punjab Weather Update News : ਪੰਜਾਬ ਵਿਚ ਹੁਣ ਨਹੀਂ ਪਵੇਗਾ ਮੀਂਹ, ਵਧੇਗੀ ਹੋਰ ਗਰਮੀ, ਤਾਪਮਾਨ 40 ਡਿਗਰੀ ਤੋਂ ਪਹੁੰਚਿਆ ਪਾਰ  

ਇਸ ਦੇ ਬਦਲੇ ਭਾਰਤੀ ਖੇਤ ਮਜ਼ਦੂਰਾਂ ਨੂੰ ਸਿਰਫ਼ ਚਾਰ ਯੂਰੋ ਪ੍ਰਤੀ ਘੰਟਾ ਮਜ਼ਦੂਰੀ ਦਿਤੀ ਜਾਂਦੀ ਸੀ। ਪਹਿਲਾਂ ਇਥੇ ਮਜ਼ਦੂਰੀ ਵੀ ਨਹੀਂ ਮਿਲਦੀ ਸੀ ਕਿਉਂਕਿ ਇਨ੍ਹਾਂ ਮਜ਼ਦੂਰਾਂ ਨੂੰ ਗਰੋਹ ਨੇ ਕਰਜ਼ੇ ਦੇ ਜਾਲ ਵਿਚ ਫਸਾ ਲਿਆ ਸੀ ਅਤੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜਦੋਂ ਤਕ ਉਹ ਅਪਣੇ ਸਾਰੇ ਕਰਜ਼ੇ ਅਦਾ ਨਹੀਂ ਕਰ ਦਿੰਦੇ ਉਦੋਂ ਤਕ ਉਨ੍ਹਾਂ ਨੂੰ ਉਜਰਤ ਨਹੀਂ ਮਿਲੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਦਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਕੁੱਝ ਭਾਰਤੀ ਕਾਮਿਆਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਥਾਈ ਵਰਕ ਪਰਮਿਟ ਲਈ 13,000 ਯੂਰੋ ਵਾਧੂ ਅਦਾ ਕਰਨੇ ਪੈਣਗੇ। ਇਸ ਲਈ ਜਦੋਂ ਤਕ ਇਹ ਰਕਮ ਅਦਾ ਨਹੀਂ ਕੀਤੀ ਜਾਂਦੀ ਉਦੋਂ ਤਕ ਮੁਫ਼ਤ ਵਿਚ ਕੰਮ ਕਰੋ। ਜਦੋਂ ਕਿ ਇਨ੍ਹਾਂ ਮਜ਼ਦੂਰਾਂ ਲਈ ਇਸ ਦੀ ਅਦਾਇਗੀ ਕਰਨੀ ਅਸੰਭਵ ਸੀ। ਇਸ ਗਰੋਹ ’ਤੇ ਗ਼ੁਲਾਮੀ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਦੇ ਦੋਸ਼ ਲੱਗੇ ਹਨ।

ਦੂਜੇ ਪਾਸੇ ਇਨ੍ਹਾਂ ਕਾਮਿਆਂ ਨੂੰ ਬੰਧੂਆ ਮਜ਼ਦੂਰੀ ਲਈ ਮਜਬੂਰ ਕਰਨ ਦੇ ਦੋਸ਼ ਵਿਚ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਕਰਮਚਾਰੀ ਭਾਰਤੀ ਹਨ। ਮੀਡੀਆ ਰਿਪੋਰਟਾਂ ’ਚ ਇਹ ਜਾਣਕਾਰੀ ਦਿਤੀ ਗਈ ਹੈ। ਇਸ ਤੋਂ ਕੱੁਝ ਦਿਨ ਪਹਿਲਾਂ ਇਕ ਸਿੱਖ ਖੇਤ ਮਜ਼ਦੂਰ ਦੀ ਮੌਤ ਨਾਲ ਦੇਸ਼ ਹਿੱਲ ਗਿਆ ਸੀ। (ਏਜੰਸੀ)

​(For more Punjabi news apart from Two Indian citizens arrested in the case of making farm workers slaves in Italy, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement