CM Bhagwant Mann ਨੇ ਹਰਮੀਤ ਸਿੰਘ ਸੰਧੂ ਨੂੰ 'ਆਪ' 'ਚ ਕੀਤਾ ਸ਼ਾਮਲ
Published : Jul 15, 2025, 5:13 pm IST
Updated : Jul 15, 2025, 5:13 pm IST
SHARE ARTICLE
CM Bhagwant Mann joins Harmeet Singh Sandhu in AAP
CM Bhagwant Mann joins Harmeet Singh Sandhu in AAP

ਤਰਨ ਤਾਰਨ ਹਲਕੇ ਤੋਂ 3 ਵਾਰ ਵਿਧਾਇਕ ਰਹੇ ਹਨ ਹਰਮੀਤ ਸੰਧੂ

CM Bhagwant Mann joins Harmeet Singh Sandhu in AAP: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਅਤੇ ਤਰਨਤਾਰਨ ਤੋਂ 3 ਵਾਰ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ  ਅਤੇ ਪਾਰਟੀ ਵਿੱਚ ਤਜ਼ਰਬੇਕਾਰ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਇਮਾਨਦਾਰ ਲੋਕਾਂ ਦਾ ਸਵਾਗਤ ਕਰਦੀ ਹੈ।

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਇਸ ਲਈ ਮੈਂ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਾਰਟੀ ਦਾ ਅਹੁਦੇਦਾਰ ਨਹੀ ਸਗੋਂ ਇਕ ਵਰਕਰ ਬਣ ਕੇ ਕੰਮ ਕਰਾਂਗਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਮੈਂ ਵੀ ਕੁਝ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹਾਂ।

ਦੱਸ ਦੇਈਏ ਕਿ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਸਾਲ 2002 'ਚ ਪਹਿਲੀ ਵਾਰ ਆਜ਼ਾਦ ਤੌਰ 'ਤੇ ਚੋਣ ਜਿੱਤੀ ਸੀ।  ਸਾਲ 2007 ਤੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਸੀ । ਅਕਾਲੀ ਦਲ ਦੀ ਸਰਕਾਰ ਸਮੇਂ 2 ਵਾਰ ਮੁੱਖ ਪਾਰਲੀਮਾਨੀ ਸਕੱਤਰ ਬਣੇ ਸਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement