ਫ਼ੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਡਰਾਈਵਰ ਦੀ ਭਾਲ ਜਾਰੀ
Published : Jul 15, 2025, 10:42 pm IST
Updated : Jul 15, 2025, 10:42 pm IST
SHARE ARTICLE
Search continues for driver who hit Fauja Singh
Search continues for driver who hit Fauja Singh

ਪੁਲਿਸ ਨੇ ਗੱਡੀ ਦੀ ਸੀ.ਸੀ.ਟੀ.ਵੀ. ਫ਼ੁਟੇਜ ਜਾਰੀ ਕੀਤੀ

ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਦੁਨੀਆਂ  ਦੇ ਸੱਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਉਸ ਸਮੇਂ ਕੁਚਲ ਕੇ ਮਾਰਨ ਵਾਲੇ ਡਰਾਈਵਰ ਦੀ ਭਾਲ ਜਾਰੀ ਹੈ। ਪੰਜਾਬ ਪੁਲਿਸ ਨੇ ਸੀ.ਸੀ.ਟੀ.ਵੀ.  ਫੁਟੇਜ ਦੀ ਮਦਦ ਨਾਲ ਟੋਯੋਟਾ ਫਾਰਚੂਨਰ ਦੀ ਪਛਾਣ ਕਰ ਲਈ ਹੈ, ਜਿਸ ਨੇ ਜਲੰਧਰ-ਪਠਾਨਕੋਟ ਹਾਈਵੇਅ ਉਤੇ  114 ਸਾਲ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰ ਦਿਤੀ  ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਦਸਿਆ  ਕਿ ਹਾਦਸੇ ਵਿਚ ਸ਼ਾਮਲ ਗੱਡੀ ਪੰਜਾਬ ਵਿਚ ਰਜਿਸਟਰਡ ਚਿੱਟੀ ਟੋਯੋਟਾ ਫਾਰਚੂਨਰ ਸੀ, ਜਦਕਿ  ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।  ਮੁਲਜ਼ਮਾਂ ਦੀ ਪਛਾਣ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।
ਫੌਜਾ ਸਿੰਘ 114 ਸਾਲਾਂ ਦੇ ਸਨ, ਅਤੇ ਉਨ੍ਹਾਂ ਦੀ ਕਲ ਉਸ ਸਮੇਂ ਮੌਤ ਹੋ ਗਈ ਸੀ ਜਦੋਂ ਉਹ ਸੋਮਵਾਰ ਨੂੰ ਘਰ ਤੋਂ ਸੈਰ ਕਰਨ ਲਈ ਨਿਕਲੇ ਸਨ। ਮੈਰਾਥਨ ਦੌੜਾਕ ਨੇ ਸ਼ਾਮ ਨੂੰ ਅਪਣੇ ਜੱਦੀ ਪਿੰਡ ਬਿਆਸ ਵਿਚ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਦਮ ਤੋੜ ਦਿਤਾ। ਕੁੱਝ  ਪਿੰਡ ਵਾਸੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸ਼ਾਇਦ ਇਹ ਇਕ ਐਸ.ਯੂ.ਵੀ. ਸੀ ਜਿਸ ਨੇ ਫੌਜਾ ਸਿੰਘ ਨੂੰ ਟੱਕਰ ਮਾਰ ਦਿਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਫ਼ੌਜਾ ਸਿੰਘ ਨੂੰ ਹਵਾ ਵਿਚ 5-7 ਫੁੱਟ ਉਛਾਲ ਦਿਤਾ ਗਿਆ। ਹਾਦਸੇ ਵਿਚ ਫੌਜਾ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement