ਭਾਰਤ-ਪਾਕਿ ਸਰਹੱਦ 'ਤੇ 16 ਕਿੱਲੋ ਹੈਰੋਇਨ ਬਰਾਮਦ
Published : Aug 15, 2019, 5:12 pm IST
Updated : Aug 15, 2019, 5:12 pm IST
SHARE ARTICLE
16 kg heroin recovered at Indo-Pak border
16 kg heroin recovered at Indo-Pak border

 ਮੈਗਜ਼ੀਨ, ਮੋਬਾਈਲ ਫ਼ੋਨ, ਜਿੰਦਾ ਰੌਂਦ ਅਤੇ ਦੋ ਪਾਕਿਸਤਾਨੀ ਸਿਮਾਂ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ 'ਚ ਬੀ.ਐਸ.ਐਫ. ਦੀ 136 ਬਟਾਲੀਅਨ ਬੀ.ਓ.ਪੀ. ਓਲਡ ਮੁਹੰਮਦੀ ਵਾਲਾ 'ਚ ਪਾਕਿਸਤਾਨ ਵਲੋਂ ਆਈ 16 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਭਾਰਤੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 80 ਕਰੋੜ ਰੁਪਏ ਹੈ। 

HeroinHeroin

ਬੀਐਸਐਫ ਦੀ 136 ਬਟਾਲੀਅਨ ਦੇ ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪੱਲਾ ਮੇਘਾ ਵਜੋਂ ਹੋਈ ਹੈ।  ਉਨ੍ਹਾਂ ਦਸਿਆ ਕਿ ਉਕਤ ਨਸ਼ਾ ਤਸਕਰ ਸਤਲੁਜ ਦਰਿਆ ਰਾਹੀਂ ਨਸ਼ੇ ਦੀ ਖੇਪ ਭਾਰਤ ਅੰਦਰ ਲਿਆਉਣਾ ਚਾਹੁੰਦਾ ਸੀ, ਪਰ ਬੀਐਸਐਫ ਦੇ ਜਵਾਨਾਂ ਵਲੋਂ ਤੜਕ ਸਵੇਰੇ ਗਸ਼ਤ ਦੌਰਾਨ ਸਤਲੁਜ ਦਰਿਆ ਵਿਚੋਂ ਉਕਤ ਸਮਗਲਰ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ। 

16 kg heroin recovered at Indo-Pak border16 kg heroin recovered at Indo-Pak border

ਅਧਿਕਾਰੀਆਂ ਦੇ ਮੁਤਾਬਕ ਫੜੇ ਗਏ ਸਮਗਲਰ ਦੇ ਕਬਜ਼ੇ ਵਿਚੋਂ 16 ਕਿੱਲੋ ਹੈਰੋਇਨ ਤੋਂ ਇਲਾਵਾ ਮੈਗਜ਼ੀਨ, ਮੋਬਾਈਲ ਫ਼ੋਨ, ਜਿੰਦਾ ਰੌਂਦ ਅਤੇ ਦੋ ਪਾਕਿਸਤਾਨੀ ਸਿਮਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਨੇ ਦਾਅਵਾ ਕਰਦਿਆਂ ਦਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 80 ਕਰੋੜ ਰੁਪਏ ਹੈ। ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਨਸ਼ਾ ਤਸਕਰ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ ਹੈ ਅਤੇ ਬਾਕੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement