ਚੰਡੀਗੜ੍ਹ ਕਾਂਗਰਸ ਭਵਨ ‘ਚ ਲੱਗਾ ਨਵਜੋਤ ਸਿੰਘ ਸਿੱਧੂ ਦਾ ਬਿਸਤਰਾ
Published : Aug 15, 2021, 3:57 pm IST
Updated : Aug 15, 2021, 3:57 pm IST
SHARE ARTICLE
Navjot Sidhu's Bed placed at Chandigarh Congress Bhawan
Navjot Sidhu's Bed placed at Chandigarh Congress Bhawan

ਸਿੱਧੂ ਨੇ 23 ਜੁਲਾਈ ਨੂੰ ਪਾਰਟੀ ਮੁਖੀ ਦਾ ਅਹੁਦਾ ਸੰਭਾਲਦਿਆਂ ਕਿਹਾ ਸੀ ਕਿ ਉਹ 15 ਅਗਸਤ ਤੋਂ ਇੱਥੇ ਬਿਸਤਰਾ ਸਥਾਪਤ ਕਰਨਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Punjab Congress Navjot Sidhu) ਲਈ ਚੰਡੀਗੜ੍ਹ ਕਾਂਗਰਸ ਭਵਨ ਵਿਚ ਬਿਸਤਰਾ ਲਗਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ 23 ਜੁਲਾਈ ਨੂੰ ਕਾਂਗਰਸ ਭਵਨ ਵਿਚ ਪਾਰਟੀ ਮੁਖੀ ਦਾ ਅਹੁਦਾ ਸੰਭਾਲਦਿਆਂ ਕਿਹਾ ਸੀ ਕਿ ਉਹ 15 ਅਗਸਤ ਤੋਂ ਇੱਥੇ ਆਪਣਾ ਬਿਸਤਰਾ ਸਥਾਪਤ (Bed Placed) ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।

ਹੋਰ ਪੜ੍ਹੋ: ਗਾਜ਼ੀਆਬਾਦ: ਇਕ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 7 ਫਾਇਰ ਟੈਂਡਰ ਮੌਕੇ 'ਤੇ ਮੌਜੂਦ

Navjot Sidhu's Bed placed at Chandigarh Congress BhawanNavjot Sidhu's Bed placed at Chandigarh Congress Bhawan

ਭਵਨ ਦੇ ਇੱਕ ਕਮਰੇ ਵਿਚ ਸਿੱਧੂ ਲਈ ਬਿਸਤਰਾ ਲਗਾਇਆ ਗਿਆ ਹੈ, ਪਰ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਨਵਜੋਤ ਸਿੱਧੂ ਇੱਥੇ ਰਹਿਣਗੇ ਜਾਂ ਕਦੇ -ਕਦਾਈਂ ਇੱਥੇ ਰਹਿਣਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਪ੍ਰਧਾਨ ਹੁੰਦਿਆਂ ਕਾਂਗਰਸ ਭਵਨ (Chandigarh Congress Bhawan) ਵਿਚ ਆਪਣਾ ਬਿਸਤਰਾ ਲਗਵਾਇਆ ਸੀ ਅਤੇ ਉਹ ਨਿਯਮਿਤ ਰੂਪ ਤੋਂ ਕਾਂਗਰਸ ਭਵਨ ਵਿਚ ਹੀ ਰਹਿੰਦੇ ਸਨ।

ਹੋਰ ਪੜ੍ਹੋ: ਤਾਲਿਬਾਨ ਨੇ ਕੀਤਾ ਜਲਾਲਾਬਾਦ 'ਤੇ ਕਬਜ਼ਾ, ਪੂਰਬੀ ਹਿੱਸੇ ਤੋਂ ਵੱਖ ਹੋਇਆ ਕਾਬੁਲ

Navjot Sidhu Navjot Sidhu

ਰਾਜ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲਗਾਤਾਰ ਲੋਕ ਸੰਪਰਕ ਮੁਹਿੰਮ ਚਲਾ ਰਹੇ ਹਨ। ਸਿੱਧੂ ਹੁਣ ਤੱਕ ਕਈ ਵਾਰ ਚੰਡੀਗੜ੍ਹ ਕਾਂਗਰਸ ਭਵਨ ਆ ਚੁੱਕੇ ਹਨ ਅਤੇ ਇੱਥੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ (Party Workers) ਨਾਲ ਗੱਲਬਾਤ ਕਰਦੇ ਰਹਿੰਦੇ ਹਨ।

Location: India, Chandigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement