ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਬਾਲਾ ਪ੍ਰੀਤਮ ਦਾ ਪ੍ਰਕਾਸ਼ ਪੁਰਬ ਮਨਾਇਆ
Published : Aug 15, 2021, 12:26 am IST
Updated : Aug 15, 2021, 12:26 am IST
SHARE ARTICLE
image
image

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਬਾਲਾ ਪ੍ਰੀਤਮ ਦਾ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 14 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵੱਲੋਂ ਅੱਠਵੀਂ ਪਤਾਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਇਕ ਪ੍ਰੋਗਰਾਮ ਆਯੋਜਤ ਕੀਤਾ ਗਿਆ, ਜਿਸ ਵਿਚ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪਿੰਕੀ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਸਰਕਾਰ ਵਲੋਂ ਕੋਵਿਡ-19 ਸਬੰਧੀ ਦਿੱਤੇ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਕੁਝ ਕੁ ਅਧਿਆਪਕਾਂ ਵਲੋਂ ਸਕੂਲ ਵਿਖੇ ਆ ਕੇ ਪ੍ਰਕਾਸ਼ ਦਿਹਾੜੇ ਸਬੰਧੀ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਸ਼੍ਰੀ ਸਹਿਜ ਪਾਠ ਕਰਨ ਦੀ ਸੇਵਾ ਸਮੂਹ ਸਟਾਫ ਵਲੋਂ ਆਪੋ-ਆਪਣੇ ਘਰਾਂ ਤੋਂ ਨਿਭਾਈ ਗਈ ਸੀ।
ਪ੍ਰੋਗਰਾਮ ਦੇ ਅਰੰਭ ’ਚ ਸਕੂਲ ਦੀ ਪ੍ਰਿੰਸੀਪਲ ਸਰਦਾਰਨੀ ਮਨਦੀਪ ਕੌਰ ਨੇ ਆਏ ਪਤਵੰਤਿਆਂ ਤੇ ਸਮੂਹ ਸਟਾਫ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਪਰੰਤ ਅਮਰਜੀਤ ਸਿੰਘ ਪਿੰਕੀ ਨੇ ਆਪਣੇ ਸੰਬੋਧਨ ਵਿਚ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸਮੇਤ ਸਮੂਹ ਸਟਾਫ ਵਲੋਂ ਕਰੋਨਾ ਕਾਲ ਵਿਚ ਵੀ ਆਪਣੇ ਫਰਜਾਂ ਨੂੰ ਬਾਖੂਬੀ ਨਿਭਾਉਣ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ। ਅੰਤ ’ਚ ਸਕੂਲ ਦੀ ਹੈਡ ਮਿਸਟ੍ਰੇਸ ਮਨਦੀਪ ਕੌਰ ਗੁਰਮੀਤ ਕੌਰ ਵਿਰਦੀ ਨੇ ਸਾਰਿਆਂ ਦਾ ਧਨਵਾਦ ਕੀਤਾ।
New 4elhi Sukhraj 14_1 News 78PS 9ndia 7ate 8th 7uru Ji da 7urpurab 3elebration

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement