ਅਟਾਰੀ ਸਰਹੱਦ 'ਤੇ ਮਨਾਇਆ 77ਵਾਂ ਸੁਤੰਤਰਤਾ ਦਿਵਸ, ਬੀਐਸਐਫ ਨੇ ਪਾਕਿ ਰੇਂਜਰਾਂ ਨੂੰ ਦਿਤੀ ਵਧਾਈ

By : GAGANDEEP

Published : Aug 15, 2023, 2:27 pm IST
Updated : Aug 15, 2023, 2:27 pm IST
SHARE ARTICLE
photo
photo

ਦੋਵਾਂ ਦੇਸ਼ਾਂ ਦੇ ਅਧਿਕਾਰੀ ਜ਼ੀਰੋ ਲਾਈਨ 'ਤੇ ਇਕ ਦੂਜੇ ਨੂੰ ਵੰਡੀ ਮਿਠਾਈ

 

ਅੰਮ੍ਰਿਤਸਰ: ਭਾਰਤ ਨੇ 77ਵਾਂ ਆਜ਼ਾਦੀ ਦਿਵਸ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ 'ਤੇ ਮਨਾਇਆ। ਦੋਸਤੀ ਦਾ ਹੱਥ ਵਧਾਉਂਦੇ ਹੋਏ ਭਾਰਤ ਨੇ ਸੋਮਵਾਰ ਨੂੰ ਪਾਕਿ ਰੇਂਜਰਸ ਨੂੰ ਸੁਤੰਤਰਤਾ ਦਿਵਸ 'ਤੇ ਵਧਾਈ ਦਿਤੀ। ਅਟਾਰੀ ਸਰਹੱਦ 'ਤੇ ਦੁਪਹਿਰ ਕੁਝ ਸਮੇਂ ਲਈ ਦੋਵਾਂ ਦੇਸ਼ਾਂ ਨੇ ਆਪੋ-ਆਪਣੇ ਗੇਟ ਖੋਲ੍ਹੇ ਅਤੇ ਜ਼ੀਰੋ ਲਾਈਨ 'ਤੇ ਸੀਨੀਅਰ ਅਧਿਕਾਰੀਆਂ ਨੇ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨੂੰ ਮਠਿਆਈਆਂ ਦਿਤੀਆਂ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨੇ ਬੀਐਸਐਫ ਨੂੰ ਮਠਿਆਈ ਦੇ ਕੇ ਧੰਨਵਾਦ ਵੀ ਕੀਤਾ। ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਰਹੱਦ ਦੀ ਰਾਖੀ ਕਰ ਰਹੇ ਦੋਵਾਂ ਦੇਸ਼ਾਂ ਦੇ ਜਵਾਨਾਂ ਨੇ ਵੀ ਮਠਿਆਈਆਂ ਦੇ ਕੇ ਅਤੇ ਹੱਥ ਹਿਲਾ ਕੇ ਇਕ ਦੂਜੇ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ 'ਚ ਸ਼ਾਂਤੀ ਦੀ ਕਾਮਨਾ ਵੀ ਕੀਤੀ ਗਈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਸਵਾਰੀਆਂ ਨੂੰ ਲੱਗੀਆਂ ਸੱਟਾਂ

ਭਾਰਤ ਅਤੇ ਪਾਕਿਸਤਾਨ ਦੇ ਜਵਾਨ ਨਾ ਸਿਰਫ਼ ਸੁਤੰਤਰਤਾ ਦਿਵਸ ਜਾਂ ਗਣਤੰਤਰ ਦਿਵਸ 'ਤੇ ਸਰਹੱਦ 'ਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੇ ਹਨ, ਬਲਕਿ ਦੋਵਾਂ ਦੇਸ਼ਾਂ ਵਿਚ ਮਨਾਏ ਜਾਂਦੇ ਵੱਡੇ ਤਿਉਹਾਰਾਂ 'ਤੇ ਵੀ  ਵਧਾਈ ਦਿੰਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement