ਮੁਹਾਲੀ 'ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ, ਕੋਲਡ ਡਰਿੰਕ 'ਚ ਦਿਤਾ ਨਸ਼ਾ

By : GAGANDEEP

Published : Aug 15, 2023, 5:36 pm IST
Updated : Aug 15, 2023, 5:36 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਕੀਤਾ ਦਰਜ

 

ਮੁਹਾਲੀ : ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲ੍ਹੇ ਦੇ ਨਵਾਂਗਾਓਂ 'ਚ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤਾ ਨੂੰ ਸੈਰ ਕਰਨ ਦੇ ਬਹਾਨੇ ਲੈ ਗਿਆ ਅਤੇ ਉਸ ਨੂੰ ਕੋਲਡ ਡਰਿੰਕ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਵਾਸੀ ਫਤਿਹਪੁਰ ਟੱਪਰੀਆਂ ਵਜੋਂ ਹੋਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਮੁਹਾਲੀ 'ਚ ਕੌਮੀ ਇਨਸਾਫ ਮੋਰਚਾ ਨੇ ਕੱਢਿਆ ਰੋਸ ਮਾਰਚ, ਸੁਰੱਖਿਆ ਵਿਚ ਭਾਰੀ ਪੁਲਿਸ ਫੋਰਸ ਤੈਨਾਤ  

ਪੀੜਤਾ ਦੀ ਮਾਂ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪੀਜੀਆਈ ਵਿਚ ਸੇਵਾਦਾਰ ਵਜੋਂ ਕੰਮ ਕਰਦੀ ਹੈ। ਉਸਦੀ ਧੀ ਨਯਾਗਾਂਵ ਦੇ ਹੀ ਇਕ ਪ੍ਰਾਈਵੇਟ ਸਕੂਲ ਵਿਚ 9ਵੀਂ ਜਮਾਤ ਵਿਚ ਪੜ੍ਹਦੀ ਹੈ। ਗੁਰਦੀਪ ਨਾਲ ਉਸ ਦੀ ਲੜਕੀ ਦੀ ਜਾਣ-ਪਛਾਣ ਕਾਲੀ ਮਾਤਾ ਮੰਦਰ ਨੇੜੇ ਹੋਈ। ਉਸ ਨੇ ਧੀ ਨੂੰ ਮੋਬਾਈਲ ਨੰਬਰ ਦਿਤਾ ਸੀ। ਦੋਵੇਂ ਕਰੀਬ 2 ਮਹੀਨੇ ਤੱਕ ਲੁਕ-ਛਿਪ ਕੇ ਗੱਲਾਂ ਕਰਦੇ ਰਹੇ।

ਇਹ ਵੀ ਪੜ੍ਹੋ: ਬਰਨਾਲਾ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਹੋਈ ਮੌਤ, 2 ਹੋਏ ਗੰਭੀਰ ਜਖ਼ਮੀ

ਗੁਰਦੀਪ ਆਪਣੀ ਧੀ ਨੂੰ ਸਕੂਲ ਦੇ ਗੇਟ ਤੋਂ ਬਾਈਕ 'ਤੇ ਲੈ ਕੇ ਜਾਣ ਦੇ ਬਹਾਨੇ ਲੈ ਗਿਆ। ਬੇਹੋਸ਼ੀ ਦੀ ਹਾਲਤ 'ਚ ਉਸ ਨੂੰ ਕੋਲਡ ਡਰਿੰਕ 'ਚ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ। ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੇ ਪੇਟ ਵਿਚ ਦਰਦ ਸੀ। ਔਰਤ ਨੇ ਦਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਹ ਘਰ ਆਈ ਤਾਂ ਉਸ ਦੇ ਪਿਤਾ ਨੇ ਉਸ ਤੋਂ ਜਲਦੀ ਆਉਣ ਦਾ ਕਾਰਨ ਪੁੱਛਿਆ। ਉਹ ਬਹੁਤ ਸ਼ਰਮੀਲੀ ਅਤੇ ਡਰੀ ਹੋਈ ਸੀ। ਉਸਨੇ ਕੁਝ ਨਹੀਂ ਕਿਹਾ। ਜਦੋਂ ਉਸ ਦੀ ਮਾਂ ਨੇ ਪੁੱਛਿਆ ਤਾਂ ਡਰ ਦੇ ਮਾਰੇ ਪੀੜਤਾ ਨੇ ਘਟਨਾ ਨਾਲ ਜੁੜੀ ਸਾਰੀ ਗੱਲ ਦੱਸੀ।

 

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿਚ ਬਲਾਤਕਾਰ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਪਿਛਲੇ 8 ਦਿਨਾਂ ਵਿਚ ਤੀਜੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ 7 ਅਗਸਤ ਨੂੰ ਨਿਆਗਾਓਂ ਥਾਣੇ ਅਧੀਨ ਨੇੜੇ ਰਹਿੰਦੇ ਕਿਰਾਏਦਾਰ ਵੱਲੋਂ ਨਾਬਾਲਗ ਨਾਲ ਬਲਾਤਕਾਰ ਕੀਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement