ਗੁਰਦਾਸਪੁਰ 'ਚ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

By : GAGANDEEP

Published : Aug 15, 2023, 2:05 pm IST
Updated : Aug 15, 2023, 2:05 pm IST
SHARE ARTICLE
photo
photo

ਮੁਲਜ਼ਮ ਨੇ ਮਾਮੂਲੀ ਵਿਵਾਦ ਤੋਂ ਬਾਅਦ ਵਾਰਦਾਤ ਨੂੰ ਦਿਤਾ ਅੰਜਾਮ

 

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਨਿਮਾਣਾ 'ਚ ਸੋਮਵਾਰ ਦੇਰ ਸ਼ਾਮ ਸਾਬਕਾ ਫੌਜੀ ਨੇ ਇਕ ਬਜ਼ੁਰਗ ਦੀ ਗੋਲੀ ਮਾਰ ਦਿਤੀ। ਘਟਨਾ 'ਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦਾ ਇਲਾਜ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ। ਜ਼ਖ਼ਮੀ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਮੋਹਨ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋਇਆ ਕਿਸਾਨ, 18 ਕਿੱਲੇ ਜ਼ਮੀਨ ਨੂੰ ਦਰਿਆ ਨੇ ਲਗਾ ਦਿਤਾ ਖੋਰਾ 

ਪੀੜਤ ਪਰਿਵਾਰ ਨੇ ਪੁਲਿਸ ਨੂੰ ਦਸਿਆ ਕਿ ਹਮਲਾਵਰ ਸਾਬਕਾ ਫੌਜੀ ਗੁਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਦਾ ਹੀ ਰਹਿਣ ਵਾਲਾ ਹੈ। ਸੋਮਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਗੁਰਦੀਪ ਸਿੰਘ ਗੁੱਸੇ ਵਿੱਚ ਆ ਗਿਆ ਅਤੇ ਆਪਣੇ ਘਰੋਂ ਆਪਣਾ ਲਾਇਸੈਂਸੀ ਰਿਵਾਲਵਰ ਲੈ ਆਇਆ ਅਤੇ ਗੁਰਮੀਤ ਸਿੰਘ ਨੇ ਗੋਲੀਆਂ ਚਲਾ ਦਿਤੀਆਂ। ਜਿਸ ਦੌਰਾਨ ਇਕ ਗੋਲੀ ਗੁਰਮੀਤ ਸਿੰਘ ਦੇ ਪੇਟ ਅਤੇ ਲੱਤ ਵਿਚ ਲੱਗੀ।

ਇਹ ਵੀ ਪੜ੍ਹੋ: ਕਪੂਰਥਲਾ 'ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਸਵਾਰੀਆਂ ਨੂੰ ਲੱਗੀਆਂ ਸੱਟਾਂ

ਇੰਸਪੈਕਟਰ ਸੁਰਜਨ ਸਿੰਘ ਨੇ ਦਸਿਆ ਕਿ ਸੂਚਨਾ ਮਿਲਦੇ ਹੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਸੀ। ਫਿਲਹਾਲ ਪੀੜਤਾ ਦੇ ਬਿਆਨ ਦਰਜ ਨਹੀਂ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਡਾਕਟਰਾਂ ਅਨੁਸਾਰ ਜ਼ਖ਼ਮੀ ਬਜ਼ੁਰਗ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹੈ, ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement