ਲੁਧਿਆਣਾ ਹਸਪਤਾਲ ਰੌਲਾ ਪਾਉਣ ਤੋਂ ਰੋਕਣ 'ਤੇ ਨੌਜਵਾਨਾਂ ਨੇ ASI ਅਤੇ ਹੈੱਡ ਕਾਂਸਟੇਬਲ ਤੇ ਕੀਤਾ ਹਮਲਾ

By : GAGANDEEP

Published : Aug 15, 2023, 3:53 pm IST
Updated : Aug 15, 2023, 3:53 pm IST
SHARE ARTICLE
PHOTO
PHOTO

ਦੋਵੇਂ ਮੁਲਾਜ਼ਮ ਹਸਪਤਾਲ ਭਰਤੀ

 

ਲੁਧਿਆਣਾ: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਹੰਗਾਮਾ ਕਰਨ ਵਾਲੇ ਸ਼ਰਾਬੀ ਨੌਜਵਾਨਾਂ ਨੇ ਏਐਸਆਈ ਅਤੇ ਹੈੱਡ ਕਾਂਸਟੇਬਲ 'ਤੇ ਹਮਲਾ ਕਰ ਦਿਤਾ। ਜਿਸ ਵਿਚ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਮਾਮਲੇ 'ਚ ਪੁਲਿਸ ਨੇ 6 ਲੋਕਾਂ ਖਿਲਾਫ ਐੱਫ.ਆਈ.ਆਰ.  ਦਰਜ ਕਰ ਲਈ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ  ਕਰ ਲਿਆ ਹੈ।

ਇਹ ਵੀ ਪੜ੍ਹੋ: ਜਦੋਂ ਕੋਈ ਸਿੱਖ ਕੋਵਿਡ ਕਾਲ ’ਚ ਲੰਗਰ ਲਾਉਂਦੈ ਤਾਂ ਭਾਰਤ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦੈ : ਮੋਦੀ

 ਜਾਣਕਾਰੀ ਮੁਤਾਬਕ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਵਾਰਡ 'ਚ ਮਹਿਲਾ ਮਰੀਜ਼ ਨੂੰ ਮਿਲਣ ਆਏ ਨੌਜਵਾਨਾਂ ਨੇ ਸ਼ਰਾਬ ਪੀ ਕੇ ਰੌਲਾ ਪਾਉਣਾ ਸ਼ੁਰੂ ਕਰ ਦਿਤਾ। ਵਾਰਡ ਵਿਚ ਮੌਜੂਦ ਮਹਿਲਾ ਸਟਾਫ ਨਰਸ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੌਜਵਾਨਾਂ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿਤਾ। ਨਰਸ ਨੇ ਤੁਰੰਤ ਇਸ ਮਾਮਲੇ ਦੀ ਸੂਚਨਾ ਐਮਰਜੈਂਸੀ ਵਿਚ ਡਿਊਟੀ ’ਤੇ ਮੌਜੂਦ ਡਾਕਟਰ ਨੂੰ ਦਿਤੀ।

ਇਹ ਵੀ ਪੜ੍ਹੋ: ਸੁਤੰਤਰਤਾ ਦਿਵਸ: ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੇ ਨਾਂ 'ਤੇ ਰਿਕਾਰਡ, 8.8 ਕਰੋੜ ਲੋਕਾਂ ਨੇ ਅਪਲੋਡ ਕੀਤੀ ਸੈਲਫੀ  

ਜਿਸ ਤੋਂ ਬਾਅਦ ਡਾਕਟਰ ਨੇ ਪੁਲਿਸ ਨੂੰ ਸੂਚਨਾ ਦਿਤੀ। ਜਦੋਂ ਏਐਸਆਈ ਮੁਨੀਰ ਮਸੀਹ ਅਤੇ ਹੈੱਡ ਕਾਂਸਟੇਬਲ ਵਰਿੰਦਰ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨਾਂ ਨੂੰ ਰੌਲਾ ਪਾਉਣ ਤੋਂ ਮਨ੍ਹਾ ਕੀਤਾ ਤਾਂ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਸ਼ੁਰੂ ਕਰ ਦਿਤੀ। ਤਕਰਾਰ ਤੋਂ ਬਾਅਦ ਉਨ੍ਹਾਂ ਨੇ ਦੋਵਾਂ 'ਤੇ ਹਮਲਾ ਕਰ ਦਿਤਾ। ਹਮਲੇ ਵਿਚ ਏਐਸਆਈ ਮੁਨੀਰ ਮਸੀਹ ਦੇ ਮੱਥੇ ’ਤੇ 5 ਟਾਂਕੇ ਲੱਗੇ ਅਤੇ ਉਸ ਦਾ ਦੰਦ ਟੁੱਟ ਗਿਆ। ਹੈੱਡ ਕਾਂਸਟੇਬਲ ਵਰਿੰਦਰ ਦੇ ਕੰਨ 'ਤੇ ਸੱਟਾਂ ਅਤੇ ਹੱਥ 'ਤੇ ਦੋ ਟਾਂਕੇ ਲੱਗੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement