Punjab News : ਪੰਜਾਬ ਦੇ ਕਿਹੜੇ -ਕਿਹੜੇ ਜ਼‍ਿਲ੍ਹਿਆਂ 'ਚ ਭਲਕੇ ਹੋਵੇਗੀ ਛੁੱਟੀ, ਪੜ੍ਹੋ ਪੂਰੀ ਜਾਣਕਾਰੀ
Published : Aug 15, 2024, 2:50 pm IST
Updated : Aug 15, 2024, 10:00 pm IST
SHARE ARTICLE
holiday
holiday

ਜਲੰਧਰ ਦੇ ਸਾਰੇ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਰਹੇਗੀ ,, CM ਭਗਵੰਤ ਮਾਨ ਨੇ ਕੀਤਾ ਐਲਾਨ

Punjab News :  ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਵੱਖ -ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ।

ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮੋਹਾਲੀ , ਮਾਨਸਾ, ਫਿਰੋਜ਼ਪੁਰ , ਅਬੋਹਰ , ਗੁਰਦਾਸਪੁਰ , ਜਲੰਧਰ, ਤਰਨਤਾਰਨ,  ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ ,ਅੰਮ੍ਰਿਤਸਰ, ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ  ਦੇ ਗੁਰੂ ਗੋਬਿੰਗ ਸਿੰਘ ਸਟੇਡੀਅਮ ਵਿਚ ਸੂਬਾ ਪੱਧਰੀ ਪ੍ਰੋਗਰਾਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੇ ਸਾਰੇ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਰਹੇਗੀ, ਕਿਉਂਕਿ ਕਈ ਦਿਨਾਂ ਤੋਂ ਸਟੇਡੀਅਮ ਦੇ ਅੰਦਰ ਹੋਣ ਵਾਲੇ ਪ੍ਰੋਗਰਾਮ ਲਈ ਬੱਚੇ ਤਿਆਰੀ ਕਰ ਰਹੇ ਸਨ।

ਮੋਹਾਲੀ ਵਿੱਚ ਸੁਤੰਤਰਤਾ ਦਿਵਸ ਤੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਸਮ ਅਦਾ ਕਰਨ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ੍ਹ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement