ਪੰਜਾਬ ਦੇ ਜ਼ਿਲ੍ਹਿਆਂ ’ਚ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਦੀ ਮੰਗ
Published : Sep 15, 2021, 12:08 am IST
Updated : Sep 15, 2021, 12:08 am IST
SHARE ARTICLE
image
image

ਪੰਜਾਬ ਦੇ ਜ਼ਿਲ੍ਹਿਆਂ ’ਚ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਦੀ ਮੰਗ ਚੁਕਣ ਵਾਲੇ ਕਾਂਗਰਸੀ ਨੇਤਾ ਮੰਡ ਪਹੁੰਚੇ ਤਰਨਤਾਰਨ

ਤਰਨਤਾਰਨ, 14 ਸਤੰਬਰ (ਅਜੀਤ ਸਿੰਘ ਘਰਿਆਲਾ) : ਦੇਸ਼ ਲਈ ਕੁਰਬਾਨ ਹੋਣ ਵਾਲੇ ਮਰਹੂਮ ਪ੍ਰਧਾਨ ਮੰਤਰੀ “ਭਾਰਤ ਰਤਨ’’ ਰਾਜੀਵ ਗਾਂਧੀ, ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਮੇਤ ਮਰਹੂਮ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸਥਾਪਤ ਕਰਨ ਲਈ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਰਾਸ਼ਟਰੀ ਸੰਯੁਕਤ ਕੁਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਸੌਂਪਿਆ ਹੈ।  ਉਨ੍ਹਾਂ ਕਿਹਾ ਕਿ ਹੁਣ ਤਕ ਸੂਬੇ ਦੇ 20 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਚੁਕੇ ਹਨ। ਬਹੁਤ ਜਲਦ ਸੂਬੇ ਭਰ ਦੇ ਰਹਿੰਦੇ 03 ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਦਿੱਤੇ ਜਾਣਗੇ। ਮੰਡ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਜਦੋਂ ਜਨਮ ਦਿਹਾੜੇ ਜਾਂ ਬਰਸੀ ਸਮਾਗਮ ਆਉਂਦੇ ਹਨ ਤਾਂ ਸੂਬੇ ’ਚ ਬੁੱਤ ਨਾ ਹੋਣ ਕਾਰਨ ਜਨਤਾ ਜਾਂ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। 
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਪਾਰਕ ਚ ਜਾਂ ਮੁੱਖ ਚੌਂਕ ਤੇ ਸਹੀਦਾਂ ਦੀ ਯਾਦਗਾਰ ਸਥਾਪਿਤ ਕੀਤਾ ਜਾਵੇ। 
ਮੰਡ ਨੇ ਇਕ ਐਲਾਨ ਕੀਤਾ ਕਿ ਵੈਸੇ ਤਾਂ ਸਾਨੂੰ ਜ਼ਿਲ੍ਹਾ ਪ੍ਰਸ਼ਾਸਨ ’ਤੇ ਭਰੋਸਾ ਹੈ ਕੀ ਉਹ ਬੁੱਤ ਸਥਾਪਤ ਕਰਨ ਦਾ ਨਿਰਮਾਣ ਜਲਦ ਸੁਰੂ ਕਰਵਾਉਣਗੇ। ਜੇਕਰ 01 ਮਹੀਨੇ ’ਚ ਬੁੱਤ ਲਗਾਉਣ ਦਾ ਕੰਮ ਸ਼ੁਰੂ ਨਹੀ ਕੀਤਾ ਜਾਂਦਾ ਤਾਂ ਅਸੀਂ ਪੂਰੇ ਪੰਜਾਬ ’ਚ ਅਪਣੇ ਨਿੱਜੀ ਖਰਚੇ ਤੇ ਬੁੱਤਾਂ ਦੀ ਸਥਾਪਣਾ ਕਰਾਗੇ। ਇਸ ਮੋਕੇ ਭਵਜੋਤ ਸਿੰਘ ਸਾਬਕਾ ਜਨਰਲ ਸਕੱਤਰ ਪੰਜਾਬ ਕਾਂਗਰਸ ਸੋਸਲ ਮੀਡੀਆ ਸੈਲ ਹਾਜ਼ਰ ਸਨ।
1407---------------------------------------
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement