ਮੇਰੇ ਬਿਆਨ ਨੂੰ  ਕਿਸਾਨ ਆਗੂਆਂ ਵਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ ਅਮਰਿੰਦਰ ਸਿੰਘ
Published : Sep 15, 2021, 12:10 am IST
Updated : Sep 15, 2021, 12:10 am IST
SHARE ARTICLE
image
image

ਮੇਰੇ ਬਿਆਨ ਨੂੰ  ਕਿਸਾਨ ਆਗੂਆਂ ਵਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਕਿਸਾਨਾਂ ਦੇ ਪੰਜਾਬ ਵਿਚ ਚਲ ਰਹੇ ਸੰਘਰਸ਼ ਨੂੰ  ਬੇਲੋੜਾ ਦਸਿਆ

ਚੰਡੀਗੜ੍ਹ, 14 ਸਤੰਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ਵਿਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ  ਦਰਪੇਸ਼ ਦੁੱਖ ਅਤੇ ਪੀੜਾ ਨੂੰ  ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ  ਸਿਆਸੀ ਰੰਗਤ ਦੇ ਦਿਤੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਸਰਾਸਰ ਬੇਲੋੜੇ ਹਨ ਕਿਉਂ ਜੋ ਉਨ੍ਹਾਂ ਦੀ ਸਰਕਾਰ ਤਾਂ ਕਿਸਾਨਾਂ ਨੂੰ  ਪਹਿਲਾਂ ਹੀ ਨਿਰੰਤਰ ਸਮਰਥਨ ਦਿੰਦੀ ਆ ਰਹੀ ਹੈ |
ਇਸ ਮਾਮਲੇ ਉਤੇ ਬੀਤੇ ਦਿਨ ਉਨ੍ਹਾਂ ਵਲੋਂ ਪ੍ਰਗਟ ਕੀਤੇ ਵਿਚਾਰਾਂ ਦੀ ਸੰਯੁਕਤ ਕਿਸਾਨ ਮੋਰਚੇ ਵਲੋਂ ਆਲੋਚਨਾ ਕੀਤੇ ਜਾਣ ਉਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਸ ਮਾਮਲੇ ਉਤੇ ਉਨ੍ਹਾਂ ਦੀ ਸਰਕਾਰ ਦੀ ਸਪੱਸ਼ਟ ਹਮਾਇਤ ਦੇ ਬਾਵਜੂਦ ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦੇ ਗ਼ਲਤ ਅਰਥ ਕੱਢੇ ਹਨ, ਸਗੋਂ ਇਸ ਨੂੰ  ਪੰਜਾਬ ਵਿਚ ਅਗਾਮੀ ਵਿਧਾਨ ਚੋਣਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜੇ ਹਨ ਅਤੇ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਹ ਲੋਕ ਹੁਣ ਸੂਬਾ ਭਰ ਵਿਚ ਕਿਸਾਨ ਭਾਈਚਾਰੇ ਦੇ ਚਲ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ | 
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਪਾੜਾ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਸਾਰੇ ਕਿਸਾਨ ਕੇਂਦਰ ਅਤੇ ਗੁਆਂਢੀ ਸੂਬੇ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਮਾੜੇ ਵਤੀਰੇ ਤੋਂ ਇਕੋ ਜਿਹੇ ਪੀੜਤ ਹਨ | ਉਨ੍ਹਾਂ ਕਿਹਾ, Tਇਸ ਦੇ ਉਲਟ ਮੇਰੀ ਸਰਕਾਰ ਨਾ ਸਿਰਫ਼ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ ਸਗੋਂ ਇਨ੍ਹਾਂ ਕਾਨੂੰਨਾਂ ਦੇ ਪ੍ਰਭਾਵ ਨੂੰ  ਘਟਾਉਣ ਲਈ ਵਿਧਾਨ ਸਭਾ ਵਿਚ ਸੋਧ ਬਿਲ ਵੀ ਲਿਆਂਦੇ ਗਏ |U ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਭਾਜਪਾ ਵਿਰੁਧ ਹੈ ਜੋ ਪੰਜਾਬ ਅਤੇ ਹੋਰ ਸੂਬਿਆਂ ਵਿਚ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਹਾਲਤ ਵਿਚ ਪੰਜਾਬ ਦੇ ਲੋਕਾਂ ਲਈ ਔਕੜਾਂ ਪੈਦਾ ਕਰਨਾ ਜਾਇਜ਼ ਨਹੀਂ ਹੈ | ਉਨ੍ਹਾਂ ਨੇ ਮੋਰਚੇ ਦੇ ਦਾਅਵਿਆਂ ਕਿ ਕਿਸਾਨਾਂ ਦੇ ਸੰਘਰਸ਼ ਨਾਲ ਪੰਜਾਬ ਵਿਚ ਸਰਕਾਰ ਉਤੇ ਕੋਈ ਅਸਰ ਨਹੀਂ ਪੈਂਦਾ, ਨੂੰ  ਰੱਦ ਕਰਦੇ ਹੋਏ ਕਿਹਾ ਕਿ ਅਡਾਨੀਆਂ ਜਾਂ ਅੰਬਾਨੀਆਂ ਦੇ ਹਿਤ ਅਜਿਹੇ ਸੰਘਰਸ਼ ਨਾਲ ਪ੍ਰਭਾਵਤ ਨਹੀਂ ਹੋ ਰਹੇ 
ਸਗੋਂ ਸੂਬੇ ਦੇ ਆਮ ਲੋਕਾਂ ਅਤੇ ਇਥੋਂ ਦੀ ਆਰਥਕਤਾ ਉਤੇ ਅਸਰ ਪੈ ਰਿਹਾ ਹੈ |
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਅਸੀਂ ਨਿਵੇਸ਼, ਮਾਲੀਏ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ | ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਵਿਚਲੀ ਸਰਕਾਰ ਨੂੰ  ਵੱਡੀ ਢਾਹ ਲੱਗੇਗੀ | ਮੁੱਖ ਮੰਤਰੀ ਨੇ ਫਿਰ ਤੋਂ ਕਿਸਾਨਾਂ ਨੂੰ  ਪੰਜਾਬ ਵਿਚ ਕੀਤੇ ਜਾ ਰਹੇ ਅਪਣੇ ਪ੍ਰਦਰਸ਼ਨਾਂ ਨੂੰ  ਬੰਦ ਕਰਨ ਦੀ ਅਪੀਲ ਕੀਤੀ ਜਿਸ ਦਾ ਉਨ੍ਹਾਂ ਦੀ ਇਸ ਦੁਰਦਸ਼ਾ ਨਾਲ ਦੂਰ-ਦੂਰ ਤਕ ਕੋਈ ਵਾਸਤਾ ਨਹੀਂ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement