‘ਅਪ੍ਰੇਸ਼ਨ ਲੋਟਸ’ ਦੀ ਚਰਚਾ ਵਿਚਾਲੇ ਪੰਜਾਬ ਦੇ ਸਾਰੇ AAP ਵਿਧਾਇਕ ਦਿੱਲੀ ਤਲਬ
Published : Sep 15, 2022, 7:35 am IST
Updated : Sep 15, 2022, 7:36 am IST
SHARE ARTICLE
 Punjab MLAs have been asked to come to Delhi
Punjab MLAs have been asked to come to Delhi

ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਦਿੱਲੀ ਜਾਣਗੇ।


ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਲਗਾਏ ਵਿਧਾਇਕਾਂ ਦੇ ਖਰੀਦੋ ਫਿਰੋਖਤ ਦੇ ਦੋਸ਼ਾਂ ਤੋਂ ਬਾਅਦ ਹੁਣ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ।

ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਦਿੱਲੀ ਜਾਣਗੇ। ਇਸ ਸਬੰਧੀ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਟਸਐਪ ਗਰੁੱਪ ਦੇ ਰਾਹੀਂ ਮੈਸਜ ਮਿਲੇ ਹਨ। ਵਿਧਾਇਕਾਂ ਨੇ ਕਿਹਾ ਕਿ ਇਹ ਨਹੀਂ ਦੱਸਿਆ ਗਿਆ ਕਿ ਕਿਸ ਸਬੰਧੀ ਮੀਟਿੰਗ ਬੁਲਾਈ ਗਈ ਹੈ, ਇਸ ਤਰ੍ਹਾਂ ਦੀਆਂ ਮੀਟਿੰਗ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ।

 

‘ਆਪ’ ਦੇ ਵਿਧਾਇਕਾਂ ਦੀ ਸ਼ਿਕਾਇਤ ’ਤੇ ਐਫ਼.ਆਈ.ਆਰ. ਦਰਜ

‘ਆਪ’ ਦੇ ਕੁਝ ਵਿਧਾਇਕਾਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ। ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement