ਖੰਨਾ 'ਚ ਕੱਪੜੇ ਦੀ ਫੈਕਟਰੀ ਦੇ ਮਾਲਕ ਨੇ ਪਤਨੀ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ

By : GAGANDEEP

Published : Sep 15, 2023, 2:03 pm IST
Updated : Sep 15, 2023, 2:03 pm IST
SHARE ARTICLE
photo
photo

ਫਾਈਨਾਂਸਰ ਕਰਦੇ ਸਨ ਤੰਗ ਪ੍ਰੇਸ਼ਾਨ

 

ਲੁਧਿਆਣਾ: ਲੁਧਿਆਣਾ ਦੇ ਹੈਬੋਵਾਲ ਦੇ ਰਹਿਣ ਵਾਲੇ ਇਕ ਕੱਪੜਾ ਕਾਰੋਬਾਰੀ ਨੇ ਫਾਈਨਾਂਸਰਾਂ ਤੋਂ ਦੁਖੀ ਹੋ ਕੇ ਆਪਣੀ ਪਤਨੀ ਸਮੇਤ ਨਹਿਰ 'ਚ ਛਾਲ ਮਾਰ ਦਿਤੀ। ਕਾਰੋਬਾਰੀ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਬਚਾਇਆ ਗਿਆ ਜਦਕਿ ਉਸ ਦੀ ਪਤਨੀ ਡੁੱਬ ਗਈ।  ਉਨ੍ਹਾਂ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਲੁਧਿਆਣਾ ਦੇ ਮਸ਼ਹੂਰ ਫਾਈਨਾਂਸਰਾਂ ਦੇ ਨਾਂ ਲਿਖੇ ਹੋਏ ਹਨ।

 ਇਹ ਵੀ ਪੜ੍ਹੋ: ਨੂੰਹ-ਪੁੱਤ ਨੇ ਬਜ਼ੁਰਗ ਮਾਂ ਦੀ ਕੁੱਟਮਾਰ ਕਰਕੇ ਕੱਢਿਆ ਘਰੋਂ ਬਾਹਰ, ਘਰ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ਮੁਲਜ਼

ਹਸਪਤਾਲ ਵਿਚ ਜ਼ੇਰੇ ਇਲਾਜ ਆਨੰਦ ਸ਼ਰਮਾ ਨੇ ਦੱਸਿਆ ਕਿ ਉਸ ਦੀ ਕੱਪੜੇ ਦੀ ਫੈਕਟਰੀ ਹੈ। ਕਰਜ਼ੇ ਕਾਰਨ ਕਾਰੋਬਾਰ ਠੱਪ ਹੋ ਗਿਆ। ਉਸ ਨੇ ਲੁਧਿਆਣਾ ਦੇ ਦੋ ਫਾਈਨਾਂਸਰਾਂ ਤੋਂ 4 ਫੀਸਦੀ ਵਿਆਜ 'ਤੇ 40 ਲੱਖ ਰੁਪਏ ਲਏ ਸਨ। ਜਿਸ ਲਈ ਹੁਣ ਤੱਕ ਸਿਰਫ 80 ਲੱਖ ਰੁਪਏ ਦਾ ਵਿਆਜ ਅਦਾ ਕੀਤਾ ਗਿਆ ਹੈ। 3 ਸਾਲ ਪਹਿਲਾਂ ਇਕ ਹੋਰ ਫਾਈਨਾਂਸਰ ਤੋਂ 6 ਫੀਸਦੀ ਵਿਆਜ 'ਤੇ 42 ਲੱਖ ਰੁਪਏ ਲਏ ਸਨ। ਜਿਸ ਲਈ ਕਰੀਬ 90 ਲੱਖ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ। ਪਿਛਲੇ 4 ਮਹੀਨਿਆਂ ਤੋਂ ਉਸ ਦੀ ਆਰਥਿਕ ਹਾਲਤ ਖ਼ਰਾਬ ਹੋਣ ਕਾਰਨ ਉਹ ਵਿਆਜ ਦਾ ਭੁਗਤਾਨ ਨਹੀਂ ਕਰ ਸਕਿਆ ਅਤੇ ਫਾਈਨਾਂਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ।

 ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨ ਲਈ ਇਹ ਟਰੇਨਾਂ ਕੀਤੀਆਂ ਰੱਦ, ਪੜ੍ਹੋ ਪੂਰੀ ਖ਼ਬਰ 

ਉਸ ਨੂੰ ਦਫ਼ਤਰ ਬੁਲਾ ਕੇ ਜ਼ਲੀਲ ਕੀਤਾ ਜਾਂਦਾ ਰਿਹਾ। ਉਸ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀਆਂ ਗਈਆਂ। ਵੀਰਵਾਰ ਨੂੰ ਫਾਈਨਾਂਸਰਾਂ ਨੇ ਉਸ ਨੂੰ ਅਤੇ ਉਸ ਦੀ ਪਤਨੀ ਕਿਰਨ ਸ਼ਰਮਾ ਨੂੰ ਦਫਤਰ ਬੁਲਾਇਆ ਅਤੇ ਗਾਲੀ-ਗਲੋਚ ਕੀਤੀ। ਉਨ੍ਹਾਂ ਨੂੰ ਇੰਨਾ ਜ਼ਲੀਲ ਕੀਤਾ ਗਿਆ ਕਿ ਉਹ ਦੋਵੇਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਗਏ। ਉਥੇ ਉਸ ਦੀ ਪਤਨੀ ਨੇ ਛਾਲ ਮਾਰ ਕੇ ਬੇਟੇ ਨੂੰ ਵੀਡੀਓ ਕਾਲ ਕੀਤੀ ਅਤੇ ਉਸਨੂੰ ਧਿਆਨ ਰੱਖਣ ਲਈ ਕਿਹਾ। ਇਸ ਤੋਂ ਬਾਅਦ ਉਸ ਨੇ ਨਹਿਰ ਵਿਚ ਛਾਲ ਮਾਰ ਦਿਤੀ। ਉੱਥੇ ਕੁਝ ਲੋਕ ਮੌਜੂਦ ਸਨ, ਜਿਨ੍ਹਾਂ ਨੇ ਉਸ ਨੂੰ ਬਾਹਰ ਕੱਢਿਆ ਪਰ ਉਸ ਦੀ ਪਤਨੀ ਨੂੰ ਨਹੀਂ ਬਚਾਇਆ ਜਾ ਸਕਿਆ। 

ਆਨੰਦ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਫਾਇਨਾਂਸਰਾਂ ਨੂੰ ਦੱਸਦਾ ਸੀ ਕਿ ਇਸ ਵੇਲੇ ਮਾਲੀ ਹਾਲਤ ਠੀਕ ਨਹੀਂ ਹੈ। ਥੋੜਾ ਇੰਤਜ਼ਾਰ ਕਰੋ। ਫਿਰ ਉਨ੍ਹਾਂ ਦੇ ਪੈਸੇ ਵਾਪਸ ਕਰ ਦੇਣਗੇ। ਬਦਲੇ ਵਿੱਚ ਫਾਈਨਾਂਸਰ ਕਹਿੰਦੇ ਸਨ ਕਿ ਭਾਵੇਂ ਆਪਣੀ ਪਤਨੀ ਅਤੇ ਬੇਟੀ ਨੂੰ ਗਿਰਵੀ ਰੱਖ ਲਵੋ ਪਰ ਪੈਸੇ ਦੇਣੇ ਹੀ ਪੈਣਗੇ। ਨਹੀਂ ਤਾਂ ਸਾਰਾ ਪਰਿਵਾਰ ਚੱਕ ਕੇ ਲੈ ਜਾਵਾਂਗੇ। ਆਨੰਦ ਸ਼ਰਮਾ ਦਾ ਹਾਲ ਚਾਲ ਜਾਣਨ ਲਈ ਸਾਬਕਾ ਕੌਂਸਲਰ ਸ਼ੇਰ ਸਿੰਘ ਘੁਬਾਇਆ ਪੁੱਜੇ। ਉਨ੍ਹਾਂ ਕਿਹਾ ਕਿ ਇਹ ਫਾਈਨਾਂਸਰਾਂ ਦੀ ਧੱਕੇਸ਼ਾਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement