ਭਾਰਤ ਸਰਕਾਰ ਵਲੋਂ Pakistan ਗੁਰਧਾਮਾਂ ਦੀ ਯਾਤਰਾ ਰੋਕਣ 'ਤੇ SGPC ਨੇ ਪ੍ਰਗਟਾਇਆ ਇਤਰਾਜ਼
Published : Sep 15, 2025, 1:48 pm IST
Updated : Sep 15, 2025, 1:48 pm IST
SHARE ARTICLE
SGPC Expresses Objection to Indian Government's Ban on Pilgrimage to Pakistan Shrines Latest News in Punjabi 
SGPC Expresses Objection to Indian Government's Ban on Pilgrimage to Pakistan Shrines Latest News in Punjabi 

ਸਿੱਖਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਤੋਂ ਰੋਕਣਾ ਸਰਕਾਰ ਦੀ ਨਾਕਾਮੀ : ਸਕੱਤਰ ਪ੍ਰਤਾਪ ਸਿੰਘ

SGPC Expresses Objection to Indian Government's Ban on Pilgrimage to Pakistan Shrines Latest News in Punjabi ਭਾਰਤ ਸਰਕਾਰ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਵੱਖ-ਵੱਖ ਸੂਬਿਆਂ ਨੂੰ ਚਿੱਠੀ ਜਾਰੀ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। 

SGPC ਦੇ ਸਕੱਤਰ ਪ੍ਰਤਾਪ ਸਿੰਘ ਨੇ ਸਪੱਸ਼ਟ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦੇ ਨਾਂ 'ਤੇ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਸਰਕਾਰ ਦੀ ਵੱਡੀ ਨਾਕਾਮੀ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਚਿੱਠੀ ਸਿੱਧੀ SGPC ਨੂੰ ਨਹੀਂ ਆਈ, ਸਗੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਭੇਜੀ ਗਈ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ ਗਿਆ ਹੈ। 

SGPC ਦੇ ਸਕੱਤਰ ਨੇ ਕਿਹਾ ਕਿ ਜੇ ਪਾਕਿਸਤਾਨੀ ਸਰਕਾਰ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ ਵਿਚ ਕੋਈ ਮੁਸ਼ਕਲ ਆਉਂਦੀ ਤਾਂ ਉਹ ਖ਼ੁਦ ਹੀ ਜਥੇ ਨੂੰ ਇਜਾਜ਼ਤ ਨਾ ਦਿੰਦੇ ਪਰ ਜੇ ਪਾਕਿਸਤਾਨੀ ਸਰਕਾਰ ਸਿੱਖ ਯਾਤਰੀਆਂ ਨੂੰ ਆਉਣ ਦੇਣ ਲਈ ਤਿਆਰ ਹੈ ਤਾਂ ਭਾਰਤ ਸਰਕਾਰ ਵਲੋਂ ਰੋਕਣਾ ਅਨੁਚਿਤ ਹੈ। ਉਨ੍ਹਾਂ ਨੇ ਦਲੀਲ ਦਿਤੀ ਕਿ ਸਿੱਖ ਕੌਮ ਦਾ ਕਿਸੇ ਵੀ ਕੌਮ ਜਾਂ ਧਰਮ ਨਾਲ ਵਿਰੋਧ ਨਹੀਂ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿਤਾ। ਇਸੇ ਸੰਦੇਸ਼ ਅਨੁਸਾਰ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ। ਇਸ ਲਈ ਜਥੇ ਨੂੰ ਰੋਕਣਾ ਧਾਰਮਕ ਆਜ਼ਾਦੀ 'ਤੇ ਸਿੱਧਾ ਹੱਲਾ ਹੈ।

ਪ੍ਰਤਾਪ ਸਿੰਘ ਨੇ ਭਾਰਤ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇ ਕ੍ਰਿਕਟ ਟੀਮਾਂ ਪਾਕਿਸਤਾਨ ਨਾਲ ਖੇਡ ਸਕਦੀਆਂ ਹਨ, ਤਾਂ ਸਿੱਖਾਂ ਦੇ ਜਥੇ ਅਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਕਿਉਂ ਨਹੀਂ ਜਾ ਸਕਦੇ? ਉਨ੍ਹਾਂ ਅਨੁਸਾਰ ਇਹ ਸਰਕਾਰ ਦੀ ਅਸਫ਼ਲਤਾ ਹੈ ਕਿ ਸਰਕਾਰ ਅਪਣੇ ਹੀ ਧਰਮਕ ਯਾਤਰੀਆਂ ਨੂੰ ਸੁਰੱਖਿਆ ਦੇਣ ਵਿਚ ਅਸਮਰਥ ਰਹੀ। ਪ੍ਰਤਾਪ ਸਿੰਘ ਨੇ ਕਿਹਾ ਕਿ ਜੰਗੀ ਮਾਹੌਲ ਦੇ ਦੌਰਾਨ ਰੋਕਾਂ ਸਮਝ ਆ ਸਕਦੀਆਂ ਹਨ, ਪਰ ਅਮਨ-ਸ਼ਾਂਤੀ ਦੇ ਸਮੇਂ ਧਾਰਮਕ ਦਰਸ਼ਨਾਂ ਤੋਂ ਰੋਕਣਾ ਬਿਲਕੁਲ ਨਾਜ਼ਾਇਜ਼ ਹੈ। 

ਉਹਨਾਂ ਨੇ ਸਪੱਸ਼ਟ ਕੀਤਾ ਕਿ ਭਾਰਤ ਤੇ ਪਾਕਿਸਤਾਨ ਦੀ ਆਮ ਜਨਤਾ ਸ਼ਾਂਤੀ ਚਾਹੁੰਦੀ ਹੈ। ਲੋਕਾਂ ਨੂੰ ਨਾ ਤਾਂ ਜੰਗ ਚਾਹੀਦੀ ਹੈ ਤੇ ਨਾ ਹੀ ਵਪਾਰਕ ਸਬੰਧ ਤੋੜਨ ਦੀ ਇੱਛਾ ਹੈ। ਇਹ ਸਿਰਫ਼ ਸਿਆਸੀ ਨੇਤਾਵਾਂ ਦੀਆਂ ਨੀਤੀਆਂ ਹਨ ਜੋ ਤਣਾਅ ਪੈਦਾ ਕਰਦੀਆਂ ਹਨ। ਐਸ.ਜੀ.ਪੀ.ਸੀ. ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇ ਅਤੇ ਜਥਿਆਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿਤੀ ਜਾਵੇ। ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਲਗਾਤਾਰ ਅਰਦਾਸ ਕਰਦੀ ਆ ਰਹੀ ਹੈ ਕਿ ਜਿਨ੍ਹਾਂ ਗੁਰਧਾਮਾਂ ਨੂੰ ਵੰਡ ਸਮੇਂ ਸਿੱਖ ਪੰਥ ਤੋਂ ਵੱਖ ਕੀਤਾ ਗਿਆ ਸੀ, ਉਨ੍ਹਾਂ ਦੇ ਦਰਸ਼ਨ ਬਿਨਾਂ ਕਿਸੇ ਰੁਕਾਵਟ ਦੇ ਹੋਣ। ਉਨ੍ਹਾਂ ਨੇ ਦੁਹਰਾਇਆ ਕਿ ਜਦੋਂ ਖੇਡਾਂ ਅਤੇ ਵਪਾਰਕ ਗਤੀਵਿਧੀਆਂ ਦੋਨੋਂ ਦੇਸ਼ਾਂ ਵਿਚ ਸੰਭਵ ਹੋ ਸਕਦੀਆਂ ਹਨ ਤਾਂ ਧਾਰਮਕ ਯਾਤਰਾ ਨੂੰ ਰੋਕਣਾ ਨਾ ਸਿਰਫ਼ ਗਲਤ ਹੈ ਸਗੋਂ ਸਰਕਾਰ ਦੀ ਵੱਡੀ ਨਾਕਾਮੀ ਵੀ ਹੈ।

(For more news apart from SGPC Expresses Objection to Indian Government's Ban on Pilgrimage to Pakistan Shrines Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement