ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਤੋਂ ਬਾਜ਼ ਆਵੇ : ਪ੍ਰੋ. ਚੰਦੂਮਾਜਰਾ
Published : Oct 15, 2018, 11:24 am IST
Updated : Oct 15, 2018, 11:24 am IST
SHARE ARTICLE
Prof Chandumajra Speaks on Punjab Govt
Prof Chandumajra Speaks on Punjab Govt

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਐਸਐਸਏ, ਰਮਸਾ ਅਤੇ ਹੋਰ ਅਧਿਆਪਕਾਂ ਦੀ ਤਨਖਾਹ ਵਿਚ ਕੀਤੀ ਗਈ

ਪਟਿਆਲਾ, 15 ਅਕਤੂਬਰ (ਧਰਮਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਐਸਐਸਏ, ਰਮਸਾ ਅਤੇ ਹੋਰ ਅਧਿਆਪਕਾਂ ਦੀ ਤਨਖਾਹ ਵਿਚ ਕੀਤੀ ਗਈ 70 ਫੀਸਦੀ ਕਟੌਤੀ ਦੇ ਵਿਰੋਧ ਵਿਚ ਅੱਜ ਅਧਿਆਪਕਾਂ ਦੇ ਹੱਕ ਵਿਚ ਨਿਤਰੇ। ਉਨ੍ਹਾਂ ਅਧਿਆਪਕਾਂ ਨਾਲ ਬੈਠ ਕੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਨੇ ਅਧਿਆਪਕਾਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਕੇਂਦਰੀ ਮਨੁੱਖੀ ਮੰਤਰੀ ਨੂੰ ਮਿਲ ਕੇ ਸੂਬੇ ਦੀਆਂ ਕੇਂਦਰ ਵਲੋਂ ਭੇਜੀਆਂ ਜਾਣ ਵਾਲੀਆਂ ਗ੍ਰਾਂਟਾਂ 'ਤੇ ਰੋਕ ਲਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਐਸ. ਐਸ. ਏ., ਰਮਸਾ ਅਤੇ ਹੋਰ ਅਧਿਆਪਕਾਂ ਦੇ ਮਾਮਲੇ ਵਿਚ ਸ਼ਰੇਆਮ ਕੇਂਦਰ ਦੇ ਐਚ. ਆਰ. ਡੀ. ਮੰਤਰਾਲੇ ਵਲੋਂ ਪਾਸ ਐਕਟ ਦੀਆਂ ਧੱਜੀਆਂ ਉਡਾ ਰਹੀ ਹੈ। ਅਕਾਲੀ ਦਲ ਦਾ ਇਸ ਮਾਮਲੇ ਵਿਚ ਜਲਦੀ ਹੀ ਇਕ ਡੈਪੂਟੇਸ਼ਨ ਸੂਬੇ ਦੇ ਰਾਜਪਾਲ ਨੂੰ ਮਿਲੇਗਾ ਅਤੇ ਸਿੱਖਿਆ ਸਕੱਤਰ ਵਲੋਂ ਸਰਕਾਰ ਨੂੰ ਗੁੰਮਰਾਹ ਕੀਤੇ ਜਾਣ ਬਾਰੇ ਸੂਚਿਤ ਕਰੇਗਾ। ਪ੍ਰੋ. ਚੰਦੂਮਾਜਰਾ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉਹ ਪਹਿਲਾਂ ਰਾਜਪਾਲ ਨਾਲ ਮਿਲ ਕੇ ਅਤੇ ਫਿਰ ਕੇਂਦਰੀ ਮੰਤਰਾਲੇ ਨਾਲ ਮਿਲ ਕੇ ਉਨ੍ਹਾਂ ਕੋਲ ਅਧਿਆਪਕਾਂ ਦੇ ਹੱਕ ਵਿਚ ਆਵਾਜ਼ ਉਠਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement