ਸਰਕਾਰ ਦਾ ਖ਼ਜ਼ਾਨਾ ਖ਼ਾਲੀ, ਪਰ ਮੁਲਾਜ਼ਮ ਪੱਕੇ ਕਰਨ ਦੀ ਕਰਾਂਗੇ ਕੋਸ਼ਿਸ਼ : ਕੈਪਟਨ ਅਮਰਿੰਦਰ ਸਿੰਘ
Published : Oct 15, 2018, 7:17 pm IST
Updated : Oct 15, 2018, 7:17 pm IST
SHARE ARTICLE
The government's treasury is empty, But we will try to get the employee permanent
The government's treasury is empty, But we will try to get the employee permanent

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਆਿਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ...

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਆਿਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸਿਸ਼ਾਂ ਕਰ ਰਹੀ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਨੂੰ ਭੂਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਸਰਕਾਰ ਅਧਿਆਪਕਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਵਾਚ ਰਹੀ ਹੈ ਅਤੇ ਇਨ੍ਹਾਂ ਦੇ ਹੱਲ ਲਈ ਆਪਣੀਆਂ ਬਿਹਤਰ ਕੋਸਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਸਣੇ ਤਕਰੀਬਨ ੪੦ ਹਜ਼ਾਰ ਮੁਲਾਜ਼ਮ ਹਨ ਜਿਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਆਪਕਾਂ ਨੂੰ ਇਹ ਛੋਟ ਦਿਤੀ ਗਈ ਸੀ ਕਿ ਉਹ ਜਾਂ ਤਾਂ ਲਗਾਤਾਰ ਠੇਕੇ ਦੇ ਆਧਾਰ ‘ਤੇ ਰਹਿ ਸਕਦੇ ਹਨ ਜਾਂ ਰੈਗੂਲਰ ਹੋਣ ਤੋਂ ਪਹਿਲਾਂ ਤਿੰਨ ਸਾਲ ਲਈ ੧੫ ਹਜ਼ਾਰ ਰੁਪਏ ਦੀ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਇਹ ਰਸਤਾ ਹੈ

ਕਿ ਉਹ ਜਾਂ ਤਾਂ ਇਸ ਸਮੇਂ ਲਗਾਤਾਰ ਐਡਹਾਕ ਦੇ ਆਧਾਰ ‘ਤੇ ਕੰਮ ਕਰ ਸਕਦੇ ਹਨ ਜਾਂ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਧਿਆਪਕਾਂ ਨਾਲ ਪੂਰੀ ਹਮਦਰਦੀ ਹੈ ਪਰ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੋਲੋਂ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਵਿੱਤੀ ਸੰਕਟ ਦੇ ਕਾਰਨ ਉਨ੍ਹਾਂ ਦੇ ਹੱਥ ਬੱਝੇ ਹੋਏ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement