ਪੈਨਸ਼ਨਾਂ ਦੇ ਫ਼ਾਰਮ ਭਰਨ ਲਈ ਨਵਾਂ ਆਨਲਾਈਨ ਸਾਫ਼ਟਵੇਅਰ ਤਿਆਰ
Published : Oct 15, 2020, 6:21 am IST
Updated : Oct 15, 2020, 6:21 am IST
SHARE ARTICLE
image
image

ਪੈਨਸ਼ਨਾਂ ਦੇ ਫ਼ਾਰਮ ਭਰਨ ਲਈ ਨਵਾਂ ਆਨਲਾਈਨ ਸਾਫ਼ਟਵੇਅਰ ਤਿਆਰ

ਚੰਡੀਗੜ੍ਹ, 14 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਕੂਲ ਸਿਖਿਆ ਵਿਭਾਗ ਨੇ ਪੈਨਸ਼ਨਾਂ ਬਾਰੇ ਵਾਰ-ਵਾਰ ਫ਼ਾਰਮ ਭਰਨ ਦੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾ ਦਿਤਾ ਅਤੇ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ ਸਬੰਧੀ ਈ-ਪੰਜਾਬ ਪੋਰਟਲ ਉੱਤੇ ਇਕ ਆਨਲਾਈਨ ਸਾਫ਼ਟਵੇਅਰ ਤਿਆਰ ਕਰ ਦਿਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਹੁਣ ਤਕ ਪੈਨਸ਼ਨਰਾਂ ਸਬੰਧੀ ਸੂਚਨਾ ਵੱਖ ਵੱਖ ਪ੍ਰਫ਼ਾਰਮਿਆਂ ਵਿਚ ਭਰ ਕੇ ਮੁੱਖ ਦਫ਼ਤਰ ਨੂੰ ਭੇਜੀ ਜਾਂਦੀ ਹੈ ਜਿਸ ਨਾਲ ਡੀ.ਡੀ.ਓਜ਼  ਦਾ ਬਹੁਤ ਸਮਾਂ ਖਰਾਬ ਹੁੰਦਾ ਹੈ। ਇਸ ਪ੍ਰੇਸ਼ਾਨੀ ਤੋਂ ਬਚਣ ਹੁਣ ਵਿਭਾਗ ਵਲੋਂ ਇਕ ਆਨਲਾਈਨ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਇਸ ਪੋਰਟਲ ਅਧੀਨ ਦਿਤੇ ਗਏ ਨਵੇਂ ਲਿੰਕ ‘Retire 2enefits@ ਦੀ ਮਦਦ ਨਾਲ ਇਹ ਜਾਣਕਾਰੀ ਸਬੰਧਿਤ ਸਕੂਲ ਮੁਖੀ ਵਲੋਂ ਅਪਣੇ ਪੱਧਰ 'ਤੇ ਹੀ ਇਕ ਵਾਰ ਭਰੀ ਜਾ ਸਕਦੀ ਹੈ। ਇਸ ਪੋਰਟਲ ਦੇ ਬਣਨ ਨਾਲ ਸਕੂਲ ਮੁਖੀਆਂ/ਦਫ਼ਤਰਾਂ ਨੂੰ ਵਾਰ-ਵਾਰ ਪੈਨਸ਼ਨ ਸਬੰਧੀ ਸੂਚਨਾ ਦੀਆਂ ਹਾਰਡ ਕਾਪੀਆਂ ਮੁੱਖ ਦਫ਼ਤਰ ਨੂੰ ਨਹੀਂ ਭੇਜਣੀਆਂ ਪੈਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement