ਸੁਪਰੀਮ ਕੋਰਟ ਤੋਂ ਨਹੀਂ ਮਿਲੀ ਸੁਮੇਧ ਸੈਣੀ ਨੂੰ ਰਾਹਤ
Published : Oct 15, 2020, 6:20 am IST
Updated : Oct 15, 2020, 6:20 am IST
SHARE ARTICLE
image
image

ਸੁਪਰੀਮ ਕੋਰਟ ਤੋਂ ਨਹੀਂ ਮਿਲੀ ਸੁਮੇਧ ਸੈਣੀ ਨੂੰ ਰਾਹਤ

ਚੰਡੀਗੜ੍ਹ, 14 ਅਕਤੂਬਰ (ਸੁਰਜੀਤ ਸਿੰਘ ਸੱਤੀ): ਮੁਲਤਾਨੀ ਅਗ਼ਵਾ ਤੇ ਕਤਲ ਕੇਸ ਵਿਚ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਤੇ ਐਫ਼ਆਈਆਰ ਰੱਦ ਕਰਨ ਦੀ ਮੰਗ ਬਾਰੇ ਸੁਪਰੀਮ ਕੋਰਟ ਤੋਂ ਫੌਰੀ ਰਾਹਤ ਨਹੀਂ ਮਿਲੀ। ਸਰਬ ਉਚ ਅਦਾਲਤ ਨੇ ਹਾਈ ਕੋਰਟ ਦੇ ਫ਼ੈਸਲੇ 'ਤੇ ਰੋਕ ਨਾ ਲਾਉਂਦਿਆਂ ਪੰਜਾਬ ਸਰਕਾਰ ਨੂੰ ਤਿੰਨ ਹਫ਼ਤੇ ਵਿਚ ਜਵਾਬ ਦੇਣ ਤੇ ਇਸ ਜਵਾਬ ਬਾਰੇ ਸੈਣੀ ਨੂੰ ਇਕ ਹਫ਼ਤੇ ਵਿਚ ਮੋੜਵਾਂ ਜਵਾਬ ਦੇਣ ਲਈ ਕਿਹਾ ਹੈ। ਵਿਰੋਧੀ ਧਿਰ ਦੇ ਵਕੀਲ ਮੁਤਾਬਕ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਾਂਚ 'ਤੇ ਰੋਕ ਲਗਾਉਣਾ ਜ਼ਰੂਰੀ ਨਹੀਂ ਤੇ ਇਸ ਕੇਸ ਵਿਚ ਅੰਤਰਮ ਜ਼ਮਾਨਤ ਰਾਹੀਂ ਗ੍ਰਿਫ਼ਤਾਰੀ ਪੱਖੋਂ ਸੈਣੀ ਸੁਰੱਖਿਅਤ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਸੀਬੀਆਈ ਜਾਂਚ ਤੇ ਐਫ਼ਆਈਆਰ ਰੱਦ ਕਰਨ ਦੀ ਮੰਗ ਖ਼ਾਰਜ ਕਰਦਿਆਂ ਕਿਹਾ ਸੀ ਕਿ ਗੰਭੀਰ ਦੋਸ਼ ਹੋਣ ਕਾਰਨ ਜਾਂਚ ਹੋਣੀ ਚਾਹੀਦੀ ਹੈ ਤੇ ਸ਼ਿਕਾਇਤ ਭਾਵੇਂ ਪਿਉ ਦੀ ਹੋਵੇ ਜਾਂ ਫੇਰ ਬੇਟੇ ਦੀ, ਕੋਈ ਫ਼ਰਕ ਨਹੀਂ। ਬੈਂਚ ਨੇ ਇਹ ਵੀ ਕਿਹਾ ਸੀ ਕਿ ਜੇਕਰ ਦੋਸ਼ ਵੱਡੇ ਪੱਧਰ ਦੇ ਅਫ਼ਸਰ 'ਤੇ ਹੋਣ ਤਾਂ ਪਾਰਦਰਸ਼ਤਾ ਤੇ ਅਹੁਦੇ ਦੇ ਵਕਾਰ ਲਈ ਜਾਂਚ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਇਸੇ ਫ਼ੈਸਲੇ ਨੂੰ ਸੈਣੀ ਨੇ ਸੁਪਰੀਮ ਕੋਰਟ ਵਿਚ ਚੁਨੌਤੀ ਦਿਤੀ ਸੀ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement