'ਹਾਈਕਮਾਨ ਦਾ ਹਰ ਫ਼ੈਸਲਾ ਮੈਨੂੰ ਮਨਜ਼ੂਰ'
Published : Oct 15, 2021, 6:52 am IST
Updated : Oct 15, 2021, 6:52 am IST
SHARE ARTICLE
image
image

'ਹਾਈਕਮਾਨ ਦਾ ਹਰ ਫ਼ੈਸਲਾ ਮੈਨੂੰ ਮਨਜ਼ੂਰ'

ਭਲਕੇ ਵਿਧੀਵਤ ਐਲਾਨ ਹੋ ਜਾਵੇਗਾ

ਚੰਡੀਗੜ੍ਹ, 14 ਅਕਤੂਬਰ (ਜਸਪਾਲ ਸਿੰਘ): ਨਵਜੋਤ ਸਿੰਘ ਸਿੱਧੂ ਦੀ ਹਰੀਸ਼ ਰਾਵਤ ਨਾਲ ਮੀਟਿੰਗ ਖ਼ਤਮ ਹੋ ਗਈ ਹੈ | ਦੋਵੇਂ ਕਾਂਗਰਸੀ ਆਗੂ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਮਗਰੋਂ ਬਾਹਰ ਆਏ | ਇਸ ਦੌਰਾਨ ਸਿੱਧੂ ਦੇ ਅਸਤੀਫ਼ੇ ਸਬੰਧੀ ਭੇਤ ਜਾਰੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ,''ਮੈਂ ਪਾਰਟੀ ਹਾਈ ਕਮਾਂਡ ਨੂੰ  ਪੰਜਾਬ ਅਤੇ ਪੰਜਾਬ ਕਾਂਗਰਸ ਬਾਰੇ ਅਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ | ਮੈਨੂੰ ਕਾਂਗਰਸ ਪ੍ਰਧਾਨ ਪਿ੍ਯੰਕਾ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਪੂਰਾ ਵਿਸ਼ਵਾਸ ਹੈ | ਉਹ ਜੋ ਵੀ ਫ਼ੈਸਲਾ ਲੈਣਗੇ, ਉਹ ਕਾਂਗਰਸ ਅਤੇ ਪੰਜਾਬ ਦੀ ਬਿਹਤਰੀ ਲਈ ਹੋਵੇਗਾ | ਮੈਂ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗਾ |''
ਦੂਜੇ ਪਾਸੇ ਹਰੀਸ਼ ਰਾਵਤ ਨੇ ਕਿਹਾ,Tਨਵਜੋਤ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦਾ ਫ਼ੈਸਲਾ ਉਨ੍ਹਾਂ ਨੂੰ  ਪ੍ਰਵਾਨ ਹੋਵੇਗਾ | ਨਿਰਦੇਸ਼ ਸਪੱਸ਼ਟ ਹਨ ਕਿ ਨਵਜੋਤ ਸਿੱਧੂ ਨੂੰ  ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਸੰਗਠਨਾਤਮਕ ਢਾਂਚਾ ਕਾਇਮ ਕਰਨਾ ਚਾਹੀਦਾ ਹੈ | ਇਸ ਦਾ ਭਲਕੇ ਐਲਾਨ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਅਸਤੀਫ਼ਾ ਦੇਣ ਮਗਰੋਂ ਸਿੱਧੂ ਦੀ ਹਾਈ ਕਮਾਨ ਨਾਲ ਇਹ ਪਹਿਲੀ ਮੁਲਾਕਾਤ ਸੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement