ਪੰਜਾਬ ਗਊ ਕਮਿਸ਼ਨ ਵਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁਧ ਠੋਸ ਕਾਰਵਾਈ ਦੇ ਹੁਕਮ
Published : Oct 15, 2021, 5:57 am IST
Updated : Oct 15, 2021, 5:57 am IST
SHARE ARTICLE
image
image

ਪੰਜਾਬ ਗਊ ਕਮਿਸ਼ਨ ਵਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁਧ ਠੋਸ ਕਾਰਵਾਈ ਦੇ ਹੁਕਮ

ਚੰਡੀਗੜ੍ਹ, 14 ਅਕਤੂਬਰ (ਪ੍ਰਕਾਸ਼) : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਊਆਂ ਦੀ ਹਤਿਆ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ।
ਦੱਸ ਦੇਈਏ ਕਿ ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਬੁੱਚੜਖਾਨੇ ’ਤੇ ਛਾਪਾ ਮਾਰ ਕੇ ਤਿੰਨ ਮਰੀਆਂ ਤੇ ਤਿੰਨ ਜਿਊਂਦੀਆਂ ਗਾਵਾਂ, ਇਕ ਵੱਛਾ, ਇਕ ਜ਼ਖ਼ਮੀ ਗਾਂ, ਤੇਜ਼ਧਾਰ ਹਥਿਆਰ ਅਤੇ ਦੋ ਵਾਹਨ ਬਰਾਮਦ ਕਰ ਕੇ 11 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਸੀ, ਜਿਨ੍ਹਾਂ ਵਿਚੋਂ ਕੁੱਝ ਮੁਕਾਮੀ ਵਸਨੀਕ ਹਨ ਅਤੇ ਕੁੱਝ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਕਮਿਸ਼ਨ ਦੇ ਚੇਅਰਮੈਨ ਨੇ ਦਸਿਆ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਇਸ ਮਾਮਲੇ ਦੀਆਂ ਜੜ੍ਹਾਂ ਤਕ ਜਾਣ ਅਤੇ ਹੋਰਨਾਂ ਸੂਬਿਆਂ ਨਾਲ ਸੰਭਾਵੀ ਤੌਰ ’ਤੇ ਜੁੜੇ ਇਸ ਗਰੋਹ ਦਾ ਪਰਦਾਫ਼ਾਸ਼ ਕਰ ਕੇ ਹੋਰਨਾਂ ਵਿਅਕਤੀਆਂ ਨੂੰ ਵੀ ਦਬੋਚਣ ਲਈ ਆਖਿਆ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਹਰ ਕਾਰਵਾਈ ਅਮਲ ਵਿਚ ਲਿਆਉਣ ਲਈ ਚਾਰਾਜੋਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement