ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਰਜ਼ੀਆ ਸੁਲਤਾਨਾ ਨੇ
Published : Oct 15, 2021, 5:56 am IST
Updated : Oct 15, 2021, 5:56 am IST
SHARE ARTICLE
image
image

ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਰਜ਼ੀਆ ਸੁਲਤਾਨਾ ਨੇ

ਚੰਡੀਗੜ੍ਹ, 14 ਅਕਤੂਬਰ (ਦਿਲਮੋਹਨ) : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।
ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਅਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਉਨ੍ਹਾਂ ਨੂੰ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਗੱਸਤ 2021 ਵਿਚ 30, ਅਪ੍ਰੈਲ 2020 ਵਿਚ 28 ਅਤੇ ਜੁਲਾਈ 2020 ਵਿਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। 
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਸ੍ਰੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement