ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਜ਼ਿਮਨੀ ਚੋਣਾਂ ਦਾ ਹੋ ਸਕਦਾ ਐਲਾਨ, ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ
Published : Oct 15, 2024, 11:05 am IST
Updated : Oct 15, 2024, 11:05 am IST
SHARE ARTICLE
The Election Commission called a press conference News
The Election Commission called a press conference News

ਪਾਰਟੀਆਂ ਨੇ ਸ਼ੁਰੂ ਕੀਤੀ ਤਿਆਰੀਆਂ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ। ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ।

ਚੋਣਾਂ ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ।

ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।

ਸਿਆਸੀ ਪਾਰਟੀਆਂ ਵੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement