ਸੋਨੂੰ ਸੂਦ ਨੇ ਅਪਣੀ ਭੈਣ ਨਾਲ ਮੋਗਾ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Published : Nov 15, 2021, 5:17 pm IST
Updated : Nov 15, 2021, 5:17 pm IST
SHARE ARTICLE
 Sonu Sood with her sister visited various villages in Moga
Sonu Sood with her sister visited various villages in Moga

ਨਹੀਂ ਕੀਤੀ ਕੋਈ ਵੀ ਸਿਆਸੀ ਗੱਲ

 

ਮੋਗਾ (ਦਲੀਪ ਕੁਮਾਰ) - ਮੋਗਾ ਵਿਚ ਅੱਜ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਨਾਲ ਕਰੀਬ 10 ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਮੁਾਲਾਕਤ ਦੌਰਾਨ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਓਥੇ ਹੀ ਉਨ੍ਹਾਂ ਦੇ ਨਾਲ ਮੋਗਾ ਪਲੈਨਿਗ ਬੋਰਡ ਦੇ ਚੇਅਰਮੈਨ ਬੀਰ ਇੰਦਰ ਚੜਿੱਕ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਵੀ ਮੌਜੂਦ ਸਨ।  

 Sonu Sood with her sister visited various villages in Moga Sonu Sood with her sister visited various villages in Moga

ਸੋਨੂੰ ਸੂਦ ਅਤੇ ਮਾਲਵਿਕਾ ਸੂਦ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਿਚ ਕਿਸੇ ਵੀ ਗੰਭੀਰ ਬਿਮਾਰੀ ਵਾਲੇ ਬੱਚਿਆਂ ਦਾ ਇਲਾਜ ਨਹੀਂ ਹੁੰਦਾ ਤਾਂ ਉਹਨਾਂ ਨੇ ਕਿਹਾ ਕਿ ਹਰ ਬਿਮਾਰੀ ਦਾ ਇਲਾਜ ਸੰਭਵ ਹੈ ਪਰ ਹਿੰਮਤ ਨਹੀਂ ਹਾਰਨੀ ਚਾਹੀਦੀ। ਉਹਨਾਂ ਨੇ ਲੋਕਾਂ ਨੂੰ ਇਕ ਦੂਜੇ ਦੀ ਸਹਾਇਤਾ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ। ਉਹਨਾਂ ਨੇ ਪਿੰਡਾਂ ਵਿਚ ਜਾ ਕੇ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਲੋਕਾਂ ਦੇ ਇਲਾਜ ਲਈ ਕਈ ਵੱਡੇ ਡਾਕਟਰਾਂ ਨੂੰ ਵੀ ਫੋਨ ਕੀਤਾ। ਉਹਨਾਂ ਨੇ ਇਕ ਪਿੰਡ ਵਿਚੋਂ ਬਿਮਾਰ ਬੱਚਿਆਂ ਦੀ ਸੂਚੀ ਵੀ ਬਣਵਾਈ ਤੇ ਉਹਨਾਂ ਦਾ ਇਲਾਜ ਕਰਵਾਉਣ ਦਾ ਵਾਅਦਾ ਕੀਤਾ। 

 Sonu Sood with her sister visited various villages in Moga Sonu Sood with her sister visited various villages in Moga

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਉਨ੍ਹਾਂ ਦਾ ਮਨ ਸੀ ਕਿ ਉਹ ਵੀ ਪਿੰਡ ਜਾਣਾ ਚਾਹੁੰਦਾ ਸੀ ਤੇ ਅੱਜ ਉਹ ਸੁਪਨਾ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਹਨਾਂ ਨੇ ਅੱਜ ਕਰੀਬ 10 ਪਿੰਡਾਂ ਦਾ ਦੌਰਾ ਕੀਤਾ ਹੈ ਜਿਨ੍ਹਾਂ ਵਿਚ ਪਿੰਡ ਤਾਰੇਵਾਲਾ, ਨਾਹਲਖੋਟੇ, ਪਿੰਡ ਮੰਡੀਰਾਂ ਵਾਲਾ ਪੁਰਾਣਾ, ਪਿੰਡ ਚੜਿੱਕ, ਪਿੰਡ ਝੰਡਿਆਣਾ ਦੇ ਚੌਂਕ ਚ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤੇ ਇਸ ਤੋਂ ਬਾਅਦ ਪਿੰਡ ਮਲੀਆਂਵਾਲਾ ਤੇ ਚੁੱਪਕੀਤੀ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਙਨਾਂ ਨੇ ਕੋਈ ਵੀ ਸਿਆਸੀ ਗੱਲ ਨਹੀਂ ਕੀਤੀ ਤੇ ਨਾ ਹੀ ਸਿਆਸੀ ਆਸ਼ਨ ਦਿੱਤਾ ਤੇ ਨਾ ਹੀ ਇਹ ਸੰਕੇਤ ਦਿੱਤਾ ਕਿ ਉਹਨਾਂ ਦੀ ਭੈਣ ਕਿਹੜੀ ਪਾਰਟੀ ਵਿਚ ਸ਼ਾਮਲ ਹੋਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement