ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਰਿਸ਼ਵਤ ਲੈਂਦੇ ਏ.ਐਸ.ਆਈ. ਤੇ ਡਰਾਈਵਰ ਰੰਗੇ ਹੱਥੀਂ ਗ੍ਰਿਫ਼ਤਾਰ
Published : Nov 15, 2022, 7:45 pm IST
Updated : Nov 15, 2022, 7:45 pm IST
SHARE ARTICLE
Vigilance Bureau Punjab
Vigilance Bureau Punjab

 ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ 'ਤੇ ਟੈਕਸ ਅਦਾ ਕੀਤੇ ਬਗੈਰ ਲੰਘਾਉਣ ਬਦਲੇ ਮੰਗੀ ਰਿਸ਼ਵਤ 

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ.ਐਸ.ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੁੱਦਈ ਕੈਲਾਸ਼ ਕੁਮਾਰ ਵਾਸੀ ਜਨਕਪੁਰੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ, ਸ਼ੰਭੂ, ਜ਼ਿਲ੍ਹਾ ਪਟਿਆਲਾ ਵਿਖੇ ਐਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ ਏ.ਐਸ.ਆਈ. ਨੇ ਉਸਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਯੂਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।ਉਹਨਾਂ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement