ਚੰਡੀਗੜ੍ਹ MC 'ਤੇ ਐਨਜੀਟੀ ਨੇ ਲਗਾਇਆ 9.30 ਕਰੋੜ ਰੁਪਏ ਦਾ ਜੁਰਮਾਨਾ
Published : Nov 15, 2022, 10:03 am IST
Updated : Nov 15, 2022, 10:03 am IST
SHARE ARTICLE
NGT imposed a fine of Rs 9.30 crore on Chandigarh MC
NGT imposed a fine of Rs 9.30 crore on Chandigarh MC

ਕੂੜਾ ਪ੍ਰੋਸੈਸਿੰਗ ਅਤੇ ਡੰਪ ਸਾਈਟ 'ਚ ਨਿਗਮ ਹੋਈ ਨਾਕਾਮ

 

ਚੰਡੀਗੜ੍ਹ: ਸਫ਼ਾਈ ਸਬੰਧੀ ਨਗਰ ਨਿਗਮ ਦੇ ਦਾਅਵੇ ‘ਖੋਖਲੇ’ ਸਾਬਤ ਹੋ ਰਹੇ ਹਨ। ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਇਸ ਦਾ ਪਰਦਾਫਾਸ਼ ਕੀਤਾ ਹੈ। ਸੀਪੀਸੀਸੀ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਚੰਡੀਗੜ੍ਹ ਨਗਰ ਨਿਗਮ 'ਤੇ 9.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਚੰਡੀਗੜ੍ਹ ਨਗਰ ਨਿਗਮ ਦੇ ਅਧੀਨ ਸੀਵਰੇਜ ਟ੍ਰੀਟਮੈਂਟ ਪਲਾਂਟ (STPs) 10 ਮਿਲੀਗ੍ਰਾਮ/1 ਤੋਂ ਘੱਟ ਦੇ ਬਾਇਓ ਕੈਮੀਕਲ ਆਕਸੀਜਨ ਡਿਮਾਂਡ (ਬੀਓਡੀ) ਦੇ ਪੱਧਰ ਅਤੇ 100 ਐਮਪੀਐਨ/100 ਮਿਲੀਲੀਟਰ ਤੋਂ ਘੱਟ ਫੇਕਲ ਕੋਲੀਫਾਰਮ ਦੇ ਪੱਧਰ ਨੂੰ ਬਰਕਰਾਰ ਨਹੀਂ ਰੱਖਦੇ। ਇਸ ਦੇ ਲਈ ਨਿਗਮ ਨੂੰ 5.60 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪ੍ਰਕਿਰਿਆ ਵਿੱਚ ਅਸਫਲ ਰਹਿਣ ਕਾਰਨ ਨਿਗਮ ਨੂੰ 3 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 20 ਏਕੜ ਵਾਲੀ ਡੰਪ ਸਾਈਟ 'ਤੇ ਪੁਰਾਣੇ ਕੂੜੇ ਨੂੰ ਬਾਇਓ-ਰੀਮੀਡੀਏਟ ਕਰਨ 'ਚ ਅਸਫਲ ਰਹਿਣ 'ਤੇ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement