Punjab News: ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਸੌਂਪੇ ਪੱਤਰ
Published : Nov 15, 2023, 4:47 pm IST
Updated : Nov 15, 2023, 4:47 pm IST
SHARE ARTICLE
Meet Hayer handed over appointment letters to 13 newly appointed candidates
Meet Hayer handed over appointment letters to 13 newly appointed candidates

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

Punjab News: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।

ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

(For more news apart from Meet Hayer handed over appointment letters to 13 newly appointed candidates, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement