ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਵੱਡੇ ਫ਼ੈਸਲੇ

By : GAGANDEEP

Published : Nov 15, 2025, 6:30 am IST
Updated : Nov 15, 2025, 6:32 am IST
SHARE ARTICLE
Punjab Cabinet Meeting
Punjab Cabinet Meeting

ਅੱਜ ਸਵੇਰੇ 11 ਵਜੇ ਹੋਵੇਗੀ ਬੈਠਕ

ਚੰਡੀਗੜ੍ਹ (ਭੁੱਲਰ) : ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਰਿਹਾਇਸ਼ ’ਤੇ ਬੀਤੇ ਦਿਨ 4 ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਅੱਜ ਸਵੇਰੇ 11 ਵਜੇ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਕੈਬਨਿਟ ਮੀਟਿੰਗ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਆਪ ਸਰਕਾਰ ਨੇ ਤਰਨਤਾਰਨ ਜ਼ਿਮਨੀ ਚੋਣ ‘ਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਤੋਂ ਬਾਅਦ ਇਸ ਮੀਟਿੰਗ ‘ਚ ਪੰਜਾਬ ਲੋਕਾਂ ਲਈ ਮਾਨ ਸਰਕਾਰ ਕੋਈ ਵੱਡਾ ਐਲਾਨ ਕਰ ਸਕਦੀ ਹੈ।

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਬੁਲਾਇਆ ਜਾਣਾ ਹੈ। ਇਸ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਹ ਕੈਬਨਿਟ ਮੀਟਿੰਗ ਕਾਫ਼ੀ ਰਣਨੀਤਕ ਮੰਨੀ ਜਾ ਰਹੀ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਕਈ ਨਵੇਂ ਅਤੇ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement